ਕਿਸਾਨ ਵਿਰੋਧੀ ਰਵਈਆ ਤਿਆਗ ਕੇ ਖੇਤੀ ਬਿਲ ਰੱਦ ਕਰਨ ਪ੍ਰਧਾਨ ਮੰਤਰੀ : ਮੱਛਲੀ ਕਲਾਂ

ਖਰੜ, 13 ਜਨਵਰੀ (ਸ਼ਬ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨ ਵਿਰੋਧੀ ਰਵੱਈਆ ਤਿਆਗਣ ਦੀ ਅਪੀਲ ਕੀਤੀ ਹੈ। ਮਾਰਕੀਟ ਕਮੇਟੀ ਦੇ ਦਫਤਰ ਵਿਖੇ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਗੱਲ ਕਰਦਿਆਂ ਸ਼੍ਰੀ ਮੱਛਲੀ ਕਲਾਂ ਨੇ ਕਿਹਾ ਕਿ ਕਿੰਨੀ ਸ਼ਰਮ ਵਾਲੀ ਗੱਲ ਹੈ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤੇ ਕਿਸਾਨ ਆਪਣੀ ਹੋਂਦ ਲਈ ਭਰ ਠੰਡ ਵਿਚ ਦਿਨ-ਰਾਤ ਸੰਘਰਸ਼ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵੀ ਵਾਰ ਕਿਸਾਨਾਂ ਦੀ ਖੁਦ ਗੱਲ ਸੁਣਨ ਦੀ ਖੇਚਲ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਜੇਕਰ ਕਿਸਾਨਾਂ ਨੇ ਅੰਨ ਉਗਾਉਣਾ ਬੰਦ ਕਰ ਦਿੱਤਾ ਤਾਂ ਪੂਰੇ ਦੇਸ਼ ਵਿੱਚ ਭੁੱਖੇ ਮਰਨ ਦੀ ਨੌਬਤ ਆ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਰਪੋਰੇਟ ਜਗਤ ਦੀ ਚਿੰਤਾ ਛੱਡ ਕੇ ਗਰੀਬ ਕਿਸਾਨਾਂ ਦੀ ਚਿੰਤਾ ਕਰਨੀ ਚਾਹੀਦੀ ਹੈ।
ਉਨ੍ਹਾਂ ਭਾਜਪਾ ਆਗੂਆਂ ਵਲੋਂ ਕਿਸਾਨਾਂ ਨੂੰ ਨਕਸਲਵਾਦੀ ਤੇ ਮਾਓਵਾਦੀ ਦੱਸਣ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਸਰਪੰਚ ਮਲਕਪੁਰ, ਅਸ਼ੋਕ ਧੀਮਾਨ, ਮਲਾਗਰ ਸਿੰਘ ਰਸਨਹੇੜੀ, ਸ਼ੇਰ ਸਿੰਘ, ਰਜਵੰਤ ਸਿੰਘ ਅਤੇ ਅਮਰਜੀਤ ਸਿੰਘ ਲਹਿਰਾ ਵੀ ਮੌਜੂਦ ਸਨ।

Leave a Reply

Your email address will not be published. Required fields are marked *