ਕਿਸਾਨ ਸੰਘਰਸ਼ ਦੀ ਸਫਲਤਾ ਲਈ ਅਰਦਾਸ ਅਤੇ ਕੀਰਤਨ ਸਮਾਗਮ ਕਰਵਾਇਆ


ਐਸ਼ਏ 12 ਜਨਵਰੀ (ਸ਼ਬ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ (ਰਜ਼ਿ) ਵੱਲੋਂ ਫੇਜ਼ 11 ਵਿਖੇ ਕਿਸਾਨ ਸੰਘਰਸ਼ ਦੀ ਸਫਲਤਾ ਲਈ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਤਾ ਗੁੱਜਰ ਕੌਰ ਇਸਤਰੀ ਸਤਿਸੰਗ ਜੱਥਾ ਫੇਜ਼ 11 ਮੁਹਾਲੀ ਅਤੇ ਭਾਈ ਹਰਪਾਲ ਸਿੰਘ ਸੋਢੀ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ ਜਿਸ ਉਪਰੰਤ ਖੇਤੀ ਬਿਲਾਂ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਚਿਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ , ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਉੱਘੇ ਸਮਾਜਸੇਵੀ ਨਰਿੰਦਰ ਸਿੰਘ ਕੰਗ, ਮੁਹਾਲੀ ਦੇ ਸਾਬਕਾ ਐਸ਼ਪੀ ਸਰਬਜੀਤ ਸਿੰਘ ਪੰਧੇਰ, ਉੱਘੇ ਕਬੱਡੀ ਖਿਡਾਰੀ ਗੁਰਦੇਵ ਸਿੰਘ ਬੋੜਾ, ਗੁਰਦੀਪ ਸਿੰਘ ਢਿੱਲੋਂ, ਰਣਜੀਤ ਸਿੰਘ ਮਾਨ, ਕੁਲਵੰਤ ਸਿੰਘ ਕਲੇਰ ਅਤੇ ਗੁਰਚਰਨ ਸਿੰਘ ਭੰਮਰਾ ਉਚੇਚੇ ਤੌਰ ਤੇ ਸ਼ਾਮਿਲ ਹੋਏ।
ਅਰਦਾਸ ਉਪਰੰਤ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਅਤੇ ਕੌਮੀ ਮੋਰਚਾ ਕਮੇਟੀ ਦੇ ਮੈਂਬਰ ਕਮਲਜੀਤ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਤਿੰਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਬਣਾਏ ਗਏ ਹਨ ਜੋ ਪੰਜਾਬ ਦੀ ਹੀ ਨਹੀਂ ਸਗੋਂ ਭਾਰਤ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਖੇਤਰ ਨੂੰ ਕਾਰਪੋਰੇਟ ਦੇ ਹਵਾਲੇ ਕੀਤਾ ਹੈ, ਉੱਥੇ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ ਜਿਵੇਂ ਤੇਲ ਦੀਆਂ ਕੀਮਤਾਂ। ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟਣ ਦੇ ਬਾਵਜੂਦ ਹਿੰਦੁਸਤਾਨ ਵਿੱਚ ਤੇਲ ਦੀਆਂ ਕੀਮਤਾਂ ਰੋਜ਼ਾਨਾ ਹੀ ਵਧਾਈਆਂ ਜਾ ਰਹੀਆਂ ਹਨ।
ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੋਵਾਲ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਸੁਸਾਇਟੀ ਵਲੋਂ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਸਮਾਗਮ ਨੂੰ ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਮੈਂਬਰ ਹਰਮੀਤ ਸਿੰਘ ਗਿੱਲ, ਬੀਬੀ ਅਮਰਜੀਤ ਕੌਰ, ਸੁਰਿੰਦਰ ਸਿੰਘ, ਬਲਬੀਰ ਸਿੰਘ ਸੈਣੀ, ਬਲਬੀਰ ਸਿੰਘ ਸੈਕਟਰ 48ਸੀ, ਨਛੱਤਰ ਸਿੰਘ ਖਿਆਲਾ, ਅਮਰਜੀਤ ਸਿੰਘ ਨਰ, ਧਰਮਪਾਲ ਹੁਸ਼ਿਆਰਪੁਰੀ, ਗੁਰਦੀਪ ਸਿੰਘ ਅਤੇ ਮਲੂਕ ਸਿੰਘ ਹਾਜ਼ਿਰ ਸਨ।

Leave a Reply

Your email address will not be published. Required fields are marked *