ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਭਲਕੇ
ਐਸ਼ਏ 9 ਜਨਵਰੀ (ਸ਼ਬ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ (ਰਜ਼ਿ) ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਅਤੇ ਸਫਲਤਾ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਦੇ ਨੇੜੇ (ਐਚ ਬੈਂਕ ਦੇ ਸਾਹਮਣੇ) ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਭਲਕੇ 10 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਇਆ ਜਾਵੇਗਾ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਇਸ ਮੌਕੇ ਮਾਤਾ ਗੁਜਰ ਕੌਰ ਇਸਤਰੀ ਸਤਿਸੰਗ ਜੱਥਾ ਫੇਜ਼ 11 ਅਤੇ ਭਾਈ ਹਰਪਾਲ ਸਿੰਘ ਸੋਢੀ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਡਾ ਪਿਆਰਾ ਲਾਲ ਗਰਗ ਅਤੇ ਪ੍ਰੋ ਮਨਜੀਤ ਸਿੰਘ ਵਲੋਂ ਖੇਤੀ ਸੰਬਧੀ ਕਾਲੇ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਸੰਬਧੀ ਲੋਕਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ। ਇਸ ਮੌਕੇ ਚਾਹ ਅਤੇ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਨਵੇਂ ਸਾਲ ਦੇ ਕਲੰਡਰ ਵੀ ਵੰਡੇ ਜਾਣਗੇ।
ਇਸ ਮੌਕੇ ਸੁਸਾਇਟੀ ਦੇ ਸਰਪਰਸਤ ਅਮਰ ਸਿੰਘ ਰੰਧਾਵਾ, ਚੇਅਰਮੈਨ ਬਚਿੱਤਰ ਸਿੰਘ ਟਿਵਾਣਾ, ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ ਅਤੇ ਹੋਰ ਮੈਂਬਰ ਹਾਜਿਰ ਸਨ।