ਕਿਸਾਨ ਸੰਘਰਸ਼ ਦੀ ਹਿਮਾਇਤ ਵਿੱਚ ਸੋਹਾਣਾ ਚੌਂਕ ਤੋਂ ਵਾਈ ਪੀ ਐਸ ਚੌਂਕ ਤੱਕ ਪੈਦਲ ਮਾਰਚ 7 ਨੂੰ
ਐਸ.ਏ.ਐਸ.ਨਗਰ, 4 ਫਰਵਰੀ (ਸ.ਬ.) ਦਿੱਲੀ ਵਿੱਚ ਜਾਰੀ ਕਿਸਾਨ ਸੰਘਰਸ਼ ਦੀ ਹਿਮਾਇਤ ਵਿੱਚ ਆਉਣ ਵਾਲੀ 7 ਫਰਵਰੀ ਨੂੰ ਕਿਸਾਨ ਪੈਦਲ ਮਾਰਚ ਦਾ ਆਯੋਜਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮੁਹਾਲੀ ਦੇ ਵਾਈ.ਪੀ.ਐਸ. ਚੌਂਕ ਤੱਕ ਕੀਤਾ ਜਾਵੇਗਾ।
ਆਯੋਜਕਾਂ ਦੇ ਬੁਲਾਰੇ ਨੇ ਦੱਸਿਆ ਕਿ ਇਹ ਪੈਦਲ ਮਾਰਚ ਦੁਪਹਿਰ 12 ਵਜੇ ਆਰੰਭ ਹੋਵੇਗਾ ਅਤੇ ਵਾਈ ਪੀ ਐਸ ਚੌਂਕ ਪਹੁੰਚ ਕੇ ਰੋਸ ਰੈਲੀ ਦਾ ਆਯੋਜਨ ਕੀਤਾ ਜਾਵੇਗਾ।
ਇਸ ਦੌਰਾਨ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਪੁਰਜੋਰ ਮੰਗ ਕੀਤੀ ਜਾਵੇਗੀ ਅਤੇ ਕੇਂਦਰ ਸਰਕਾਰ ਵਲੋਂ ਕਿਸਾਨੀ ਸੰਘਰਸ਼ ਨੂੰ ਢਾਹ ਲਗਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦੀ ਨਿਖੇਧੀ ਕੀਤੀ ਜਾਵੇਗੀ।।