ਕਿਸਾਨ ਸੰਘਰਸ਼ ਦੇ ਮੁੱਦੇ ਤੇ ਰਾਜਨੀਤੀ ਕਰਨ ਤੋਂ ਬਾਜ ਆਉਣ ਸਿਆਸੀ ਪਾਰਟੀਆਂ : ਜਸਵੰਤ ਸਿੰਘ ਭੁੱਲਰ


ਐਸ ਏ ਐਸ ਨਗਰ 22 ਦਸੰਬਰ (ਸ਼ਬ ਸੀਨੀਅਰ ਆਗੂ ਸ੍ਰ ਜਸਵੰਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਕਿਸਾਨਾਂ ਦੇ ਸੰਘਰਸ਼ ਦੇ ਮੁੱਦੇ ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਗੱਲ ਤੋਂ ਸਾਰੇ ਹੀ ਜਾਣੂ ਹਨ ਕਿ ਹੁਣ ਕਿਸਾਨ ਸੰਘਰਸ਼ ਦੇ ਨਾਮ ਤੇ ਰਾਜਨੀਤੀ ਕਰਨ ਵਾਲੀਆਂ ਸਾਰੀਆਂ ਹੀ ਪਾਰਟੀਆਂ ਪਹਿਲਾਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਭੁਗਤਦੀਆਂ ਰਹੀਆਂ ਹਨ ਅਤੇ ਜਦੋਂ ਕਿਸਾਨਾਂ ਨੇ ਇਹਨਾਂ ਖੇਤੀ ਕਾਨੂੰਨਾਂ ਦੇ ਖਿਲਾਫ ਝੰਡਾ ਚੁੱਕ ਲਿਆ ਤਾਂ ਆਪਣੇ ਸਿਆਸੀ ਹਿਤ ਸੋਧਣ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਕਿਸਾਨਾਂ ਦੇ ਨਾਮ ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਹੋਰ ਤਾਂ ਹੋਰ ਸੂਬੇ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾ ਚੋਣਾਂ ਵਿੱਚ ਵੱਖ ਵਖ ਪਾਰਟੀਆਂ ਤੋਂ ਚੋਣ ਲੜਣ ਦੇ ਚਾਹਵਾਨ ਉਮੀਦਵਾਰ ਕਿਸਾਨਾਂ ਦੇ ਨਾਮ ਤੇ ਸਿਆਸੀ ਫਾਇਦਾ ਹਾਸਿਲ ਕਰਨ ਲਈ ਕਿਸਾਨਾਂ ਦੇ ਸਮਰਥਨ ਵਿੱਚ ਰੈਲੀਆ ਕੱਢਣ ਲੱਗ ਗਏ ਹਨ ਅਤੇ ਉਹਨਾਂ ਦਾ ਅਸਲ ਮਕਸਦ ਸਿਰਫ ਅਤੇ ਸਿਰਫ ਲੋਕਾਂ ਦੀਆਂ ਭਾਵਨਾਂਵਾਂ ਨੂੰ ਭੜਕਾ ਕੇ ਵੋਟਾਂ ਲੈਣ ਤਕ ਹੀ ਸੀਮਿਤ ਹੈ।
ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਕਿਸਾਨ ਸੰਘਰਸ਼ ਦੇ ਮੁੱਦੇ ਤੇ ਰਾਜਨੀਤੀ ਕਰਨ ਤੋਂ ਬਾਜ ਆਉਣ ਅਤੇ ਸਿਆਸਤ ਤੋਂ ਉੱਪਰ ਉਠ ਕੇ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਲਈ ਦਿੱਲੀ ਬਾਰਡਰ ਪਹੁੰਚ ਕੇ ਹਿੱਸੇਦਾਰੀ ਪਾਉਣ।

Leave a Reply

Your email address will not be published. Required fields are marked *