ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ

ਘਨੌਰ, 24 ਸਤੰਬਰ (ਅਭਿਸ਼ੇਕ ਸੂਦ) ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰ ਕੇ ਵੱਡੇ ਧਨਾਢਾਂ ਨੂੰ ਲਾਭ ਪਹੁੰਚਾਉਣ ਲਈ ਨਵੇਂ ਖੇਤੀ ਕਾਨੂੰਨ ਹੋਂਦ ਵਿੱਚ ਲਿਆਂਦੇ ਹਨ ਜਿਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਣਾ ਬਣਦਾ ਹੈ| ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਹਲਕਾ ਘਨੌਰ ਤੋਂ ਕਾਂਗਰਸੀ ਆਗੂ ਪਵਿੱਤਰ ਸਿੰਘ ਕਮਾਲਪੁਰ ਨੇ ਇੱਥੇ ਜਾਰੀ ਬਿਆਨ ਵਿੱਚ ਕੀਤਾ|
ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ ਅਤੇ ਕਿਸਾਨ ਯੂਨੀਅਨ ਵਲੋਂ ਦਿੱਤੇ ਜਾ ਰਹੇ ਭਲਕੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਘਨੌਰ ਵਿੱਚ ਲੱਗਣ ਵਾਲੇ ਵੱਖ-ਵੱਖ ਕਿਸਾਨ ਧਰਨਿਆਂ ਵਿੱਚ ਸ਼ਮੂਲੀਅਤ ਕਰਨਗੇ|

Leave a Reply

Your email address will not be published. Required fields are marked *