ਕਿਸਾਨ ਸੰਘਰਸ਼


ਸਾਡੇ ਦੇਸ਼ ਦੇ ਲੋਕਤੰਤਰ ਨੂੰ ਦੁਨੀਆਂ ਦਾ ਵੱਡਾ ਲੋਕਤੰਤਰ ਕਿਹਾ ਜਾਂਦਾ ਹੈ ਪਰ ਮੌਜੂਦਾ ਹਾਲਾਤਾਂ ਨੂੰ          ਵੇਖਦਿਆਂ ਲੋਕਤੰਤਰ ਵਾਲੀ ਕੋਈ ਗੱਲ ਨਜ਼ਰ ਨਹੀਂ ਆ ਰਹੀ| ਕੀ ਲੋਕਤੰਤਰ ਵਿੱਚ ਆਪਣੇ ਹੱਕ ਲਈ ਅਵਾਜ਼ ਉਠਾਉਣਾ ਗੁਨਾਹ ਹੈ? ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਲੈ ਕੇ ਆਈ ਜੋ ਖੇਤੀ ਕਰਨ ਵਾਲਿਆਂ ਨੂੰ ਹੀ ਮੰਨਜੂਰ ਨਹੀਂ ਤਾਂ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਵਾਪਿਸ ਲੈ ਲੈਣਾ ਚਾਹੀਦਾ ਹੈ| ਉਨ੍ਹਾਂ ਕਾਨੂੰਨਾਂ ਨੂੰ ਧੱਕੇ ਨਾਲ ਕਿਸਾਨਾਂ ਦੇ ਮੱਥੇ ਮੜਨਾ ਸਰਕਾਰ ਦੀ ਅਜਿਹੀ ਕਿਹੜੀ ਮਜਬੂਰੀ ਹੈ?
ਪਿਛਲੇ ਮਹੀਨਿਆਂ ਤੋਂ  ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਕਿਸਾਨ ਧਰਨਿਆਂ ਤੇ ਹਨ| ਜਦੋਂ ਇੱਥੇ ਗੱਲ ਨਾ ਬਣੀ ਤਾਂ ਕਿਸਾਨਾਂ ਨੇ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਵੱਲ ਕੂਚ ਕੀਤਾ| ਕਿਸਾਨ ਚੱਲੇ ਤਾਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੋਧ ਵਿੱਚ ਸਨ ਪਰ ਰਾਹ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦਾ ਰਾਹ ਰੋਕਣ ਦਾ ਯਤਨ ਕੀਤਾ ਗਿਆ| ਕਿਸਾਨਾਂ ਨੂੰ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ, ਭਾਰੀ ਪੱਥਰ ਰੱਖੇ ਗਏ, ਪਰ ਕਿਸਾਨਾਂ ਦੇ ਜੋਸ਼ ਅੱਗੇ ਕੋਈ ਰੋਕ ਟਿਕ ਨਾ ਸਕੀ| ਜਦੋਂ ਕਿ ਹਰਿਆਣੇ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹਨ ਅਤੇ ਬਹੁਤ ਹੀ ਸ਼ਾਂਤਮਈ ਸੰਘਰਸ਼ ਸਾਰੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ|
ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਪੈਂਤੜੇ ਖੇਡ ਕੇ ਸੰਘਰਸ਼ ਨੂੰ ਖਦੇੜਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹਰ ਪੈਂਤੜਾ ਫੇਲ ਹੁੰਦਾ ਦਿਖਾਈ ਦੇ ਰਿਹਾ ਹੈ| ਸਰਕਾਰ ਨੂੰ ਕਿਸਾਨਾਂ ਦੇ ਰੋਹ ਦੇ ਅੱਗੇ ਝੁਕਣਾ ਹੀ ਪਵੇਗਾ| ਇਸ ਤਰ੍ਹਾਂ ਜਾਪ ਰਿਹਾ ਹੈ ਕਿ ਕਿਸਾਨ ਹੁਣ ਆਪਣੇ ਹੱਕ ਲੈ ਕੇ ਹੀ ਦਿੱਲੀਓਂ ਮੁੜਨਗੇ|
ਚਾਨਣ ਦੀਪ ਸਿੰਘ ਔਲਖ 
9876888177

Leave a Reply

Your email address will not be published. Required fields are marked *