ਕੀਰਤਨ ਦਰਬਾਰ ਭਲਕੇ

ਐਸ ਏ ਐਸ ਨਗਰ, 4 ਅਕਤੂਬਰ (ਸ.ਬ.) ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਗਰੰਥ ਸਾਹਿਬ ਸਿੰਘ ਸਭਾ ਫੇਜ 1 ਬੈਰੀਅਰ ਸੈਕਟਰ 55 ਮੁਹਾਲੀ ਵਿਖੇ 5 ਅਕਤੂਬਰ ਨੂੰ  ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ ਸੁਰਜੀਤ ਸਿੰਘ ਮਠਾੜੂ ਨੇ ਦਸਿਆ ਕਿ 5 ਅਕਤੂਬਰ ਨੂੰ ਸ਼ਾਮ 4 ਵਜੇ ਤੋਂ 5 ਵਜੇ ਤੱਕ ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਕੀਤਾ ਜਾਵੇਗਾ| ਇਸ ਤੋਂ ਬਾਅਦ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਦਵਿੰਦਰ ਸਿੰਘ, ਭਾਈ ਨਰਿੰਦਰ ਸਿੰਘ, ਬੀਬੀ ਤ੍ਰਿਪਤਜੀਤ ਕੌਰ, ਭਾਈ ਨਿਰਭੈਅ ਸਿੰਘ ਖਾਲਸਾ, ਭਾਈ ਪਰਮਿੰਦਰ ਸਿੰਘ, ਭਾਈ ਅਭਿਨਾਸ਼ੀ ਸਿੰਘ ਪਾਰਸ, ਭਾਈ ਲਖਵਿੰਦਰ ਸਿੰਘ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *