ਕੀਰਤਨ ਸਮਾਗਮ 9 ਜੂਨ ਨੂੰ

ਐਸ ਏ ਐਸ ਨਗਰ, 7 ਜੂਨ (ਸ.ਬ.) ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਮਹਾਨ ਕੀਰਤਨ ਸਮਾਗਮ 9 ਜੂਨ ਨੂੰ ਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸਿਮਰਨ ਮੰਚ ਮੁਹਾਲੀ ਦੇ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ਓਬਰਾਏ ਨੇ ਦੱਸਿਆ ਕਿ ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਤੇਜਿੰਦਰ ਸਿੰਘ ਗੁ. ਸਾਹਿਬ, ਫੇਜ਼-4 ਵੱਲੋਂ ਕੀਰਤਨ, ਭਾਈ ਬਲਵਿੰਦਰ ਸਿੰਘ ਸਾਗਰ ਵੱਲੋਂ ਨਾਮ ਸਿਮਰਨ ਅਤੇ ਕੀਰਤਨ, ਭਾਈ ਦਵਿੰਦਰ ਸਿੰਘ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਕੰਵਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਕੀਰਤਨ ਕੀਤਾ ਜਾਵੇਗਾ| ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *