ਕੁਲਜੀਤ ਬੇਦੀ ਦੇ ਸਮਰਥਕਾਂ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ
ਐਸ.ਏ.ਐਸ.ਨਗਰ, 11 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 8 (ਫੇਜ਼ 3 ਬੀ 2) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸz. ਕੁਲਜੀਤ ਸਿੰਘ ਬੇਦੀ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ। ਇਸ ਚੋਣ ਪ੍ਰਚਾਰ ਮੁਹਿੰਮ ਵਿੱਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਿਲ ਸਨ।
ਚੋਣ ਪ੍ਰਚਾਰ ਦੌਰਾਨ ਅਮਰੀਕ ਸਿੰਘ ਭੱਟੀ, ਜਸਵਿੰਦਰ ਕੌਰ, ਕਿਰਨ ਭਾਟੀਆ, ਮਹਿੰਦਰ ਸਿੰਘ, ਜੀ. ਪੀ. ਐਸ. ਗਿੱਲ, ਅਜੀਤ ਸਿੰਘ ਮੱਕੜ, ਅਜੀਤ ਸਿੰਘ ਸੋਢੀ, ਅਨੂਪ ਸਿੰਘ, ਬਸੇਸਰ ਸਿੰਘ, ਮੇਜਰ ਨਿਰਮਲ ਸਿੰਘ, ਕਿਰਨ ਭਾਟੀਆ, ਜਸਵਿੰਦਰ ਕੌਰ, ਗੁਰਚਰਨ ਸਿੰਘ, ਜਤਿੰਦਰ ਸਿੰਘ ਭੱਟੀ, ਤਿਲਕ ਰਾਜ ਸ਼ਰਮਾ, ਨਰਿੰਦਰ ਮੋਦੀ, ਆਸ਼ੂ ਵੈਦ, ਨਵਨੀਤ ਤੋਕੀ, ਡਾ. ਲਖਵਿੰਦਰ ਸਿੰਘ, ਰਣਜੋਧ ਸਿੰਘ, ਬਲਬੀਰ ਸਿੰਘ ਧਨੋਆ ਕਿਹਾ ਕਿ ਵਾਰਡ ਨੰਬਰ 8 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸz. ਕੁਲਜੀਤ ਸਿੰਘ ਬੇਦੀ ਪਿਛਲੇ ਲੰਬੇ ਸਮੇਂ ਤੋਂ ਵਾਰਡ ਦੀ ਸੇਵਾ ਕਰਦੇ ਆ ਰਹੇ ਹਨ। ਇਸ ਲਈ ਉਹ ਇਸ ਵਾਰਡ ਤੋਂ ਸਹੀ ਉਮੀਦਵਾਰ ਹਨ ਅਤੇ ਵਾਰਡ ਵਾਸੀਆਂ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਹਨਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਵਾਰਡ ਵਾਸੀ ਉਹਲਾਂ ਨੂੰ ਆਪਣਾਂ ਅਸ਼ੀਰਵਾਦ ਦੇ ਕੇ ਸੇਵਾ ਦਾ ਮੌਕਾ ਜਰੂਰ ਦੇਣਗੇ ਅਤੇ ਚੋਣ ਜਿੱਤਣ ਉਪਰੰਤ ਉਹ ਆਪਣੇ ਵਾਰਡ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।