ਕੁੰਭੜਾ ਨਿਵਾਸੀਆਂ ਵਲੋਂ ਗੰਦੇ ਪਾਣੀ ਦੀ ਸਪਲਾਈ ਖਿਲਾਫ ਰੋਸ ਮੁਜਾਹਰਾ

ਐਸ.ਏ. ਐਸ. ਨਗਰ, 23 ਜੁਲਾਈ (ਸ.ਬ.) ਬਲਜਿੰਦਰ ਸਿੰਘ ਕੁੰਭੜਾ ਪ੍ਰਧਾਨ ਸਰਕਾਰੀ ਅਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਅਗਵਾਈ ਵਿੱਚ ਪਿੰਡ ਕੁੰਭੜਾ ਨਿਵਾਸੀਆਂ ਨੂੰ ਗੰਦੇ ਪਾਣੀ ਦੀਆਂ ਬੋਤਲਾਂ ਹੱਥਾਂ ਵਿੱਚ ਫੜ ਕੇ ਪ੍ਰਸ਼ਾਸਨ ਖਿਲਾਫ ਰੋਸ ਮੁਜਹਰਾ ਕੀਤਾ| ਉਹਨਾਂ ਦੋਸ਼ ਲਗਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਨੂੰ ਸਾਫ ਸੁਥਰਾ ਪਾਣੀ ਸਪਲਾਈ ਕਰਨ ਵਿੱਚ ਫੇਲ ਹੋ ਰਿਹਾ ਹੈ| ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਉਹਨਾਂ ਦਾਅਵਾ ਕੀਤਾ ਕਿ ਪਿੰਡ ਦੇ ਕੰਮ ਕਰਵਾਉਣ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਫੇਲ ਸਾਬਿਤ ਹੋ ਰਹੇ ਹਨ|
ਸ੍ਰੀ ਕੁੰਭੜਾ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਸੂਬੇ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਚਲਾ ਰਹੀ ਹੈ, ਦੂਜੇ ਪਾਸੇ ਲੋਕਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਤੱਕ ਨਹੀਂ ਮਿਲ ਰਿਹਾ| ਉਹਨਾਂ ਕਿਹਾ ਕਿ ਹੋਰ ਪਿੰਡਾਂ ਤੋਂ ਵੀ ਜਾਣਕਾਰੀ ਮਿਲ ਰਹੀ ਹੈ ਜਿੱਥੇ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਹੋ ਰਹੀ ਹੈ| ਇੰਝ ਹੀ ਨੇੜਲੇ ਪਿੰਡ ਕੰਡਾਲਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਵਿਸ਼ੇਸ਼ ਤੌਰ ਤੇ ਦਲਿਤਾਂ ਦੇ ਮੁਹੱਲੇ ਵਿੱਚ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਹੈ| ਬਲੌਂਗੀ ਦੇ ਪੰਚ ਬਹਾਦਰ ਸਿੰਘ ਅਤੇ ਸਮਾਜ ਸੇਵੀ ਬੀ.ਸੀ. ਪ੍ਰੇਮੀ ਨੇ ਦੱਸਿਆ ਕਿ ਪਿੰਡ ਵਾਸੀ ਪੀਣ ਵਾਲਾ ਪਾਣੀ, ਸਫ਼ਾਈ ਅਤੇ ਹੋਰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ| ਇਸ ਤੋਂ ਪਹਿਲਾਂ ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਵੀ ਦੂਸ਼ਿਤ ਪਾਣੀ ਦਾ ਮੁੱਦਾ ਚੁੱਕਿਆ ਸੀ|
ਇਸ ਮੌਕੇ ਹਰਬੰਸ ਸਿੰਘ, ਦਲਜੀਤ ਕੌਰ ਸਾਬਕਾ ਪੰਚ, ਗੁਲਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਨਾਮ ਸਿੰਘ, ਬਲਜਿੰਦਰ ਸਿੰਘ, ਕਮਲਪ੍ਰੀਤ ਸਿੰਘ, ਪਰਮਜੀਤ ਕੌਰ, ਅਮਰ ਕੌਰ, ਜਗਦੀਪ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ, ਅਜੀਤ ਕੌਰ, ਮਨਦੀਪ ਸਿੰਘ, ਹਰਦੀਪ ਸਿੰਘ, ਰਾਣੀ ਕੌਰ ਜਰਨੈਲ ਸਿੰਘ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *