ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 4 ਜੁਲਾਈ (ਸ.ਬ.) ਕੋਰੋਨਾ ਮਹਾਮਾਰੀ ਕਾਰਨ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ 6 ਜੁਲਾਈ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਕਾਰਜਕਾਰਨੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ| ਇਸ ਸੰਬਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਾਰਜਕਾਰਨੀ ਦੀ ਆਨ-ਲਾਈਨ ਮੀਟਿੰਗ ਦੀ ਵਿਵਸਥਾ ਕੀਤੀ                ਜਾਵੇਗੀ ਜਿਸ ਦੀ ਸੂਚਨਾ ਸਭਾ ਦੇ ਸਭ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮੇਂ ਸਿਰ ਭੇਜ ਦਿੱਤੀ ਜਾਵੇਗੀ|
ਉਹਨਾਂ ਕਿਹਾ ਕਿ ਪਿਛਲੇ ਦਿਨੀਂ ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦਾ ਪਸਾਰ ਵੱਡੇ ਪੱਧਰ ਤੇ ਹੋਇਆ ਹੈ ਅਤੇ ਪੰਜਾਬ ਵਿੱਚ ਵੀ ਇਸ ਮਾਹਾਂਮਾਰੀ ਦੇ ਪੀੜਤਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ| 

Leave a Reply

Your email address will not be published. Required fields are marked *