ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਕਾਰਜਕਾਰਨੀ ਦੀ ਆਨਲਾਈਨ ਮੀਟਿੰਗ ਭਲਕੇ

ਐਸ ਏ ਐਸ ਨਗਰ, 22 ਅਗਸਤ (ਸ.ਬ.) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਕਾਰਜਕਾਰਨੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ 23 ਅਗਸਤ ਨੂੰ 10 ਵਜੇ, ਆਨ-ਲਾਈਨ ਹੋਵੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰðਸੁਖਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਮੀਟਿੰਗ ਜ਼ੂਮ ਐਪ ਉੱਪਰ ਹੋਵੇਗੀ| ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਪੱਧਰ ਤੇ ਸਿੱਖਿਆ ਦਾ ਮਾਧਿਅਮ ਅੰਗਰੇਜ਼ੀ ਕਰਨ ਦੇ ਮੁੱਦੇ ਉੱਪਰ ਚਰਚਾ ਹੋਵੇਗੀ| ਇਸਦੇ ਨਾਲ ਹੀ ਕੇਂਦਰੀ ਸਭਾ ਦੇ ਭਵਿੱਖ ਦੇ ਪ੍ਰੋਗਰਾਮਾਂ, ਸਭਾ ਲਈ ਫ਼ੰਡ ਜੁਟਾਉਣ ਅਤੇ ਸਭਾ ਵੱਲੋਂ ਨਵੀਂ ਛਪੀ ਪੁਸਤਕ ‘ਪੰਜਾਬ ਦ੍ਰਿਸ਼ ਤੇ ਦ੍ਰਿਸ਼ਟੀ’ ਦੀ ਵਿਕਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ|

Leave a Reply

Your email address will not be published. Required fields are marked *