ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਸਿਹਤ ਵਿੱਚ ਸੁਧਾਰ

ਨਵੀਂ ਦਿੱਲੀ, 27 ਅਗਸਤ (ਸ.ਬ.) ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਵਿੱਚ ਪਿਛਲੇ ਦਿਨੀਂ ਦਾਖ਼ਲ ਕਰਵਾਏ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ| ਸੂਤਰਾਂ ਅਨੁਸਾਰ ਸ਼ਾਹ ਦੀ ਸਿਹਤ ਹੁਣ ਪਹਿਲਾਂ ਨਾਲੋਂ ਠੀਕ ਹੈ ਅਤੇ ਉਸ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ| ਸੂਤਰਾਂ ਅਨੁਸਾਰ ਜੇਕਰ ਸ਼ਾਹ ਦੀ ਸਿਹਤ ਵਿੱਚ ਇਸ ਤੇਜ਼ੀ ਨਾਲ ਸੁਧਾਰ ਹੁੰਦਾ ਰਿਹਾ ਤਾਂ ਉਨ੍ਹਾਂ ਨੂੰ ਹਸਪਤਾਲ ਤੋਂ ਜਲਦ ਹੀ ਛੁੱਟੀ ਦੇ ਦਿੱਤੀ ਜਾਵੇਗੀ|
ਜਿਕਰਯੋਗ ਹੈ ਕਿ 2 ਅਗਸਤ ਨੂੰ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ਼ਾਹ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ 14 ਅਗਸਤ ਨੂੰ ਛੁੱਟੀ ਮਿਲੀ ਸੀ| ਕੋਰੋਨਾ ਇਨਫੈਕਸ਼ਨ ਤੋਂ ਠੀਕ ਹੋਣ ਤੋਂ ਬਾਅਦ ਹੋਈਆਂ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ 17 ਅਗਸਤ ਦੀ ਰਾਤ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ|

Leave a Reply

Your email address will not be published. Required fields are marked *