ਕੇਂਦਰੀ ਸਭਾ ਵਲੋਂ ਗੰਧਰਵ ਸੇਨ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਮਾਰਚ (ਸ.ਬ.) ਦੇਸ਼ ਭਗਤ ਯਾਦਗਾਰ ਕਮੇਟੀ, ਜਲੰਧਰ ਦੇ ਸਾਬਕਾ ਜਨਰਲ ਸਕੱਤਰ, ਸੀਨੀਅਰ ਟਰੱਸਟੀ ਕਾਮਰੇਡ ਗੰਧਰਵ ਸੇਨ ਦੇ ਦੇਹਾਂਤ ਉਪਰ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਨੇ ਇੱਥੇ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੇ ਆਖਰੀ ਸਮੇਂ ਤੱਕ ਦੇਸ਼ ਦੇ ਆਮ ਆਵਾਮ ਦੀ ਬਿਹਤਰੀ ਲਈ ਚਲਦੇ ਸੰਘਰਸ਼ਾਂ ਵਿੱਚ ਆਪਣੀ ਸ਼ਮੂਲੀਅਤ ਜਾਰੀ ਰੱਖੀ, ਜੋ ਭਵਿੱਖ ਦੀ ਪੀੜ੍ਹੀ ਲਈ ਰਾਹ ਦਸੇਰੇ ਦਾ ਕੰਮ ਕਰੇਗੀ| ਉਨ੍ਹਾਂ ਨੇ ਗ਼ਦਰ ਪਾਰਟੀ ਦੀ ਵਿਚਾਰਧਾਰਾ ਨੂੰ ਕਿਰਤੀ ਪਾਰਟੀ ਦੇ ਝੰਡੇ ਹੇਠ ਅੱਗੇ ਤੋਰਿਆ| ਉਹ ਸਦਾ ਲੋਕ ਮੁਕਤੀ ਸੰਗਰਾਮ ਦੇ ਸਫ਼ਰ ਤੇ ਰਹੇ|

Leave a Reply

Your email address will not be published. Required fields are marked *