ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਣ : ਪ੍ਰੋ. ਚੰਦੂਮਾਜਰਾ

ਖਰੜ, 28 ਜਨਵਰੀ (ਕੁਸ਼ਲ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਮਛਲੀਕਲਾਂ ਅਤੇ ਚੰਡਿਆਲਾ ਦਾ ਦੌਰਾ ਕੀਤਾ| ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਲੋਕ ਸਭਾ ਵਿੱਚ ਅਤੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਮਦਨ ਯਕੀਨੀ ਬਣਾਉਣ ਵਾਲਾ ਮੁੱਦਾ ਚੁੱਕਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੇ ਦਸ਼ਮੇਸ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਉੱਪਰ ਸਿੱਕਾ ਜਾਰੀ ਕਰਨ ਸਮੇਂ ਉਹਨਾਂ ਵਲੋਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਮਦਨ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣ ਦੀ ਮੰਗ ਰੱਖੀ ਗਈ ਸੀ|
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਉਨ੍ਹਾਂ ਦੁਆਰਾ ਰੱਖੀ ਗਈ ਮੰਗ ਉੱਪਰ ਜਲਦ ਅਮਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ| ਉਹਨਾਂ ਕਿਹਾ ਕਿ ਕੇਂਦਰ ਦੁਆਰਾ ਦਿੱਤੀਆਂ ਜਾਂਦੀਆਂ ਸਬਸਿਡੀਆਂ ਕਿਸਾਨਾਂ ਤੱਕ ਸਹੀ ਢੰਗ ਨਾਲ ਨਾ ਪਹੁੰਚਣ ਦੀ ਬਦੌਲਤ ਅੱਜ ਦੇਸ਼ ਦੇ ਕਿਸਾਨਾਂ ਦੇ ਹਾਲਾਤ ਬੇਹੱਦ ਗਮਹੀਣ ਹੋ ਗਏ ਹਨ| ਉਨ੍ਹਾਂ ਕਿਹਾ ਕਿ ਕਂੇਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਵਿਚੋਲਿਆਂ ਵੱਲੋਂ ਹੀ ਹਜਮ ਕਰ ਲਿਆ ਜਾਂਦਾ ਹੈ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਤੇ ਫ਼ਸਲਾਂ ਦੇ ਭਾਆਂ ਨੂੰ ਰਾਜ ਸਰਕਾਰ ਜਲਦ ਤੋਂ ਜਲਦ ਮਨਜ਼ੂਰ ਕਰਨ|
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ, ਭਾਜਪਾ ਦੇ ਜਿਲ੍ਹਾ ਮੀਤ ਪ੍ਰਧਾਨ ਨਰਿੰਦਰ ਰਾਣਾ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ, ਸੰਦੀਪ ਰਾਣਾ, ਸੰਜੂ ਰਾਣਾ, ਕੇਸ਼ਵ, ਪਵਨ ਮਨੋਚਾ, ਰਣਧੀਰ ਸਿੰਘ ਧੀਰਾ, ਬਚਨ ਸਿੰਘ, ਗੁਰਜਿੰਦਰ ਸਿੰਘ, ਮੇਜਰ ਚੰਡਿਆਲਾ, ਜਸਵਿੰਦਰ ਚੰਡਿਆਲਾ ਤੋਂ ਇਲਾਵਾ ਪੰਚ-ਸਰਪੰਚਵੀ ਹਾਜਿਰ ਸਨ|

Leave a Reply

Your email address will not be published. Required fields are marked *