ਕੇਂਦਰ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਤੋਂ ਹੱਥ ਖਿੱਚਣ ਦੇ ਰੋਸ ਦਾ ਪ੍ਰਗਟਾਵਾ

ਐਸ.ਏ.ਐਸ ਨਗਰ 2 ਸਤੰਬਰ  (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕੇਂਦਰ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਤੋਂ ਹੱਥ ਪਿੱਛੇ ਖਿੱਚਣ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੇ ਇਲਜਾਮ ਲਗਾਇਆ ਗਿਆ ਕਿ ਸਰਕਾਰ ਖੇਤੀ ਸੈਕਟਰ ਵਿੱਚ               ਕਾਰਪੋਰੇਟ ਕੰਪਨੀਆਂ ਦਾ ਨਿਵੇਸ਼ ਕਰਵਾ ਕੇ ਕਿਸਾਨਾਂ ਨੂੰ ਬੇਰੁਜ਼ਗਾਰ ਬਣਾਉਣ ਦੀਆਂ ਤਿਆਰੀਆਂ ਵਿੱਚ ਲੱਗ ਹੋਈ ਹੈ| 
ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਫ਼ਸਲਾਂ ਦੇ ਮੰਡੀਕਰਨ ਤੋਂ ਪਿੱਛੇ ਹਟ ਕੇ ਖਰੀਦ ਦਾ ਕੰਮ ਰਾਜਿਆਂ ਤੇ ਛੱਡ ਕੇ ਆਪ ਸੁਰਖਰੂ ਨਹੀਂ ਹੋ ਸਕਦੀ  ਅਤੇ ਇਸਦਾ ਵਿਰੋਧ ਕੀਤਾ ਜਾਵੇਗਾ| ਉਹਨਾਂ ਕਿਹਾ ਕਿ ਖੇਤੀ ਸੈਕਟਰ ਦੇ ਨਾਲ ਨਾਲ ਸਹਾਇਕ ਧੰਦੇ ਵੀ ਖ਼ਤਮ ਹੋ ਰਹੇ ਹਨ ਅਤੇ ਸਰਕਾਰ ਦੀ ਬੇਰੁਖੀ ਕਾਰਨ ਅੱਜ ਦੁੱਧ ਦਾ ਧੰਦਾ ਵੀ ਡਾਵਾਂਡੋਲ ਹੋ ਗਿਆ ਹੈ| 
ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨੀ ਨੂੰ ਬਚਾਉਣ ਲਈ ਸਰਕਾਰਾਂ ਅੱਗੇ ਹੋ ਕੇ ਕਿਸਾਨ ਪੱਖੀ ਫੈਸਲੇ ਲੈਣ ਤੇ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਨੂੰ ਵਾਪਸ ਲਿਆ ਜਾਵੇ|
ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਬਰਖਾ ਰਾਮ ਪ੍ਰਧਾਨ                    ਡੇਰਾਬਸੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ ਜਗੀਰ ਸਿੰਘ ਕੰਬਾਲਾ, ਨਰਿੰਦਰ ਸਿੰਘ ਸਿਆਊ, ਹਰਜੰਗ ਸਿੰਘ, ਮਨਜੀਤ ਸਿੰਘ ਹੁਲਕਾ,  ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਸਾਬ ਸਿੰਘ ਮੌਲੀ, ਸੁਰਿੰਦਰ ਸਿੰਘ ਬਰਿਆਲੀ, ਮਲਕੀਤ ਸਿੰਘ ਸਫੀਪੁਰ, ਜਗਤਾਰ ਸਿੰਘ, ਅਵਤਾਰ ਸਿੰਘ ਗੋਲਡੀ, ਮਹਿਦੂਦਪੁਰ ਨੇ ਸੰਬੋਧਨ ਕੀਤਾ|

Leave a Reply

Your email address will not be published. Required fields are marked *