ਕੇਜਰੀਵਾਲ ਤੇ ਭਗਵੰਤ ਮਾਨ ਐਸ.ਵਾਈ.ਐਲ ਤੇ ਆਪਣਾ ਸਟੈਂਡ ਸਪਸ਼ਟ ਕਰਨ : ਬੀਬੀ ਰਾਮੂੰਵਾਲੀਆ

ਐਸ ਏ ਐਸ ਨਗਰ, 11 ਅਗਸਤ (ਸ.ਬ.) ਜਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਆਪਣਾ ਸਟਂੈਡ ਸਪਸ਼ਟ ਕਰਨ|
ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਐਸ.ਵਾਈ.ਐਲ ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਜਾਵੇਗਾ ਜਦੋਂਕਿ ਪਹਿਲਾਂ ਚੋਣਾਂ ਦੌਰਾਨ ਜਦੋਂ ਉਹ ਪੰਜਾਬ ਆਏ ਸਨ ਤਾਂ ਉਹਨਾਂ ਨੇ ਕਿਹਾ ਸੀ ਕਿ ਐਸ. ਵਾਈ. ਐਲ ਦੇ ਪਾਣੀ ਤੇ ਪੰਜਾਬ ਦਾ ਅਧਿਕਾਰ ਹੈ ਅਤੇ ਹੁਣ ਉਹਨਾਂ ਦਾ ਬਿਆਨ ਹਰਿਆਣੇ ਦੇ ਹੱਕ ਵਿੱਚ ਜਾ ਰਿਹਾ ਹੈ| ਇਸੇ ਤਰ੍ਹਾਂ ਪੰਜਾਬ ਦੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੂੰ ਵੀ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੇ ਦਿੱਤੇ ਬਿਆਨ ਨਾਲ ਸਹਿਮਤ ਹਨ ਜਾਂ ਫਿਰ ਪੰਜਾਬ ਦੇ ਹੱਕ ਵਿੱਚ ਹਨ|

Leave a Reply

Your email address will not be published. Required fields are marked *