ਕੇਜਰੀਵਾਲ ਨੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਟੀਕਾਕਰਨ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 16 ਜਨਵਰੀ (ਸ.ਬ.) ਦੇਸ਼ ਵਿੱਚ ਅੱਜ ਤੋਂ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਟੀਕਾਕਰਨ ਮੁਹਿੰਮ ਸ਼ੁਰੂ ਹੋਏ ਤੇ ਖੁਸ਼ੀ ਜ਼ਾਹਰ ਕੀਤੀ। ਕੇਜਰੀਵਾਲ, ਸਿਹਤ ਮੰਤਰੀ ਸਤਿੰਦਰ ਜੈਨ ਨਾਲ ਟੀਕਾਕਰਨ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ (ਐਲ. ਐਨ. ਜੇ. ਪੀ.) ਪੁੱਜੇ ਅਤੇ ਕੋਰੋਨਾ ਟੀਕਾਕਰਨ ਦਾ ਜਾਇਜ਼ਾ ਲਿਆ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ 81 ਕੇਂਦਰਾਂ ਤੇ 8100 ਲੋਕਾਂ ਨੂੰ ਵੈਕਸੀਨ ਮਿਲੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੇ ਧਿਆਨ ਨਾ ਦੇਣ। ਕੋਰੋਨਾ ਵੈਕਸੀਨ ਦੇ ਮਾਹਰਾਂ ਨੇ ਕਿਹਾ ਕਿ ਟੀਕੇ ਸੁਰੱਖਿਅਤ ਹਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਅਖ਼ੀਰ ਕੋਰੋਨਾ ਤੋਂ ਛੁਟਕਾਰਾ ਮਿਲੇਗਾ ਪਰ ਵੈਕਸੀਨ ਲੈਣ ਤੋਂ ਬਾਅਦ ਵੀ ਮਾਸਕ ਅਤੇ ਸਮਾਜਿਕ ਦੂੂਰੀ ਦਾ ਪਾਲਣ ਜ਼ਰੂਰ ਕਰੋ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦਿੱਲੀ ਵਿੱਚ 1,000 ਸੈਂਟਰ ਤੱਕ ਬਣਾਏ ਜਾਣਗੇ।

ਦੂਜੇ ਪਾਸੇ ਦਿੱਲੀ ਦੇ ਸਿਹਤ ਮੰਤਰੀ ਜੈਨ ਨੇ ਕਿਹਾ ਕਿ ਦਿੱਲੀ ਵਿੱਚ ਅੱਜ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ। ਟੀਕਾਕਰਨ ਦਾ ਕੰਮ 81 ਕੇਂਦਰਾਂ ਤੇ ਜਾਰੀ ਹੈ। ਸਾਰੇ ਕੇਂਦਰਾਂ ਤੇ ਟੀਕਾਕਰਨ ਦੀ ਸ਼ੁਰੂਆਤ ਇਕੱਠੇ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਕੇਂਦਰ ਹਸਪਤਾਲ ਹਨ। ਇਕ ਕੇਂਦਰ ਵਿੱਚ 100 ਲੋਕਾਂ ਨੂੰ ਵੈਕਸੀਨ ਲਾਈ ਜਾਵੇਗੀ। ਕੁੱਲ ਮਿਲਾ ਕੇ 81,00 ਲੋਕਾਂ ਨੂੰ ਵੈਕਸੀਨ ਲਾਉਣ ਦੀ ਯੋਜਨਾ ਹੈ।

Leave a Reply

Your email address will not be published. Required fields are marked *