ਕੇਜਰੀਵਾਲ ਵਿੱਚ ਹਿੰਮਤ ਹੈ ਤਾਂ ਮੇਰੇ ਖਿਲਾਫ ਚੋਣ ਲੜੇ : ਕੈਪਟਨ

ਚੰਡੀਗੜ੍ਹ, 6 ਜਨਵਰੀ (ਸ.ਬ.) ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿੱਚ ਹਿੰਮਤ ਹੈ ਤਾਂ ਉਨ੍ਹਾਂ ਖਿਲਾਫ ਜਿਸ ਮਰਜ਼ੀ ਹਲਕੇ ਤੋਂ ਚੋਣ ਲੜ ਕੇ ਦਿਖਾਉਣ| ਉਨ੍ਹਾਂ ਕਿਹਾ ਕਿ ਕੇਜਰੀਵਾਲ ਜਿੱਥੋਂ ਮਰਜ਼ੀ ਉਨ੍ਹਾਂ ਖਿਲਾਫ ਚੋਣਾਂ ਲੜ ਲੈਣ ਪਰ ਜਿੱਤ ਕਾਂਗਰਸ ਦੀ ਹੀ ਹੋਵੇਗੀ| ਕੈਪਟਨ ਨੇ ਆਪ ਉਮੀਦਵਾਰ ਜੇ.ਜੇ. ਸਿੰਘ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਜੇ.ਜੇ. ਸਿੰਘ ਉਨ੍ਹਾਂ ਖਿਲਾਫ ਪਟਿਆਲਾ ਤੋਂ ਚੋਣਾਂ ਲੜਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ| ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ, ਜਦੋਂ ਕੈਪਟਨ ਇਕ ਜਰਨੈਲ ਨੂੰ ਵੋਟਾਂ ਵਿੱਚ ਹਰਾਵੇਗਾ| ਕੈਪਟਨ ਨੇ ਉਮੀਦਵਾਰਾਂ ਦੇ ਐਲਾਨ ਸੰਬੰਧੀ ਬੋਲਦਿਆਂ ਕਿਹਾ ਕਿ ਟਿਕਟਾਂ ਲਈ ਬਹੁਤ ਸਾਰੇ ਉਮੀਦਵਾਰਾਂ ਨੇ ਅਪਲਾਈ ਕੀਤਾ ਪਰ ਸਭ ਨੂੰ ਟਿਕਟ ਦੇਣਾ ਸੰਭਵ ਨਹੀਂ| ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰਾਂ ਨੂੰ ਟਿਕਟ ਨਹੀਂ ਮਿਲੀ, ਉਨ੍ਹਾਂ ਨੂੰ ਚੋਣਾਂ ਜਿੱਤਣ ਤੋਂ ਬਾਅਦ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 9 ਜਨਵਰੀ ਤੱਕ ਕਾਂਗਰਸ ਵਲੋਂ ਸਾਰੀਆਂ 117 ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ| ਇਸ ਮੌਕੇ ਕੈਪਟਨ ਦੇ ਨਾਲ ਕਾਂਗਰਸੀ ਆਗੂ ਸੁਨੀਲ ਜਾਖੜ ਵੀ ਮੌਜੂਦ ਸਨ|

Leave a Reply

Your email address will not be published. Required fields are marked *