ਕੈਨੇਡਾ ਦੀ ਚਰਚ ਵਿੱਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ

ਟੋਰਾਂਟੋ, 15 ਅਪ੍ਰੈਲ (ਸ.ਬ.) ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਾਲਮਨ ਆਰਮ ਇਲਾਕੇ ਦੀ ਇਕ ਚਰਚ ਵਿੱਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ| ਸਥਾਨਕ ਮੀਡੀਆ ਨੇ ਅੱਜ ਦੱਸਿਆ ਕਿ ਐਤਵਾਰ ਦੇਰ ਰਾਤ ਇੱਕ 25 ਸਾਲਾ ਵਿਅਕਤੀ ਨੇ ਚਰਚ ਆਫ ਕ੍ਰਾਈਸਟ ਵਿੱਚ ਇਕ ਪ੍ਰੋਗਰਾਮ ਦੌਰਾਨ ਦਾਖਲ ਹੋ ਕੇ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ|
ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ| ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ| ਪੁਲੀਸ ਨੂੰ ਜਾਣਕਾਰੀ ਮਿਲੀ ਹੈ ਕਿ ਹਮਲਾਵਰ ਪੀੜਤਾਂ ਵਿੱਚੋਂ ਇਕ ਨੂੰ ਪਹਿਲਾਂ ਤੋਂ ਜਾਣਦਾ ਸੀ ਹਾਲਾਂਕਿ ਹੁਣ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੇ ਕਿਸੇ ਧਾਰਮਿਕ ਕਾਰਣ ਕਰਕੇ ਹਮਲਾ ਕੀਤਾ ਜਾਂ ਕਿਸੇ ਹੋਰ ਵਜ੍ਹਾ ਨਾਲ| ਮ੍ਰਿਤਕ 78 ਸਾਲਾ ਬਜ਼ੁਰਗ ਸੀ| ਜ਼ਖਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|

Leave a Reply

Your email address will not be published. Required fields are marked *