ਕੈਨੇਡਾ ਵਿੱਚ ਦੋ ਜਹਾਜ਼ਾਂ ਵਿਚਕਾਰ ਟੱਕਰ, ਪਾਇਲਟ ਦੀ ਮੌਤ

ਓਟਾਵਾ, 5 ਨਵੰਬਰ (ਸ.ਬ.) ਕੈਨੇਡਾ ਵਿੱਚ ਇਕ ਛੋਟਾ ਯਾਤਰੀ ਜਹਾਜ਼ ਅਤੇ ਇਕ ਹੋਰ ਜਹਾਜ਼ ਆਪਸ ਵਿੱਚ ਟਕਰਾ ਗਏ| ਹਾਦਸੇ ਵਿੱਚ ਛੋਟੇ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ| ਸਥਾਨਕ ਪੁਲੀਸ ਨੇ ਦੱਸਿਆ ਕਿ ਓਟਾਵਾ ਤੋਂ ਤਕਰੀਬਨ 30 ਕਿਲੋਮੀਟਰ ਪੱਛਮ ਵਿੱਚ ਓਂਟਾਰੀਓ ਦੇ ਕਾਰਪ ਵਿੱਚ ਹੋਈ| ਦੁਰਘਟਨਾ ਦੇ ਕਾਰਨਾਂ ਬਾਰੇ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ| ਸੇਸਨਾ ਜਹਾਜ਼ ਦਾ ਪਾਇਲਟ ਇਕੱਲਾ ਹੀ ਜਹਾਜ਼ ਉਡਾ ਰਿਹਾ ਸੀ ਅਤੇ ਉਸ ਦੀ ਘਟਨਾ ਵਾਲੀ ਥਾਂ ਤੇ ਹੀ ਮੌਤ ਹੋ ਗਈ|
ਟਰਾਂਸਪੋਰਟ ਕੈਨੇਡਾ ਦੇ ਬੁਲਾਰੇ ਨੇ ਦੱਸਿਆ ਕਿ ਦੂਜੇ ਜਹਾਜ਼ ਨੂੰ ਓਟਾਵਾ ਦੇ ਕੌਮਾਂਤਰੀ ਹਵਾਈ ਅੱਡੇ ਤੇ ਭੇਜਿਆ ਗਿਆ, ਜਿੱਥੇ ਉਹ ਸੁਰੱਖਿਅਤ ਉਤਰ ਗਿਆ| ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ| ਐਮਰਜੈਂਸੀ ਸੇਵਾਵਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਪਾਈਪਰ ਜਹਾਜ਼ ਦੇ ਪਾਇਲਟ ਨੇ ਹਵਾਈ ਆਵਾਜਾਈ ਕੰਟਰੋਲਰਾਂ ਨੂੰ ਦੱਸਿਆ ਕਿ ਦੂਜੇ ਜਹਾਜ਼ ਨੇ ਹੇਠਾਂ ਤੋਂ ਉਸ ਦੇ ਜਹਾਜ਼ ਨੂੰ ਟੱਕਰ ਮਾਰੀ ਅਤੇ ਉਸ ਦੇ ਲੈਂਡਿੰਗ ਗੀਅਰ ਨੂੰ ਨੁਕਸਾਨ ਪੁੱਜਾ| ਘਟਨਾ ਵਿੱਚ ਪਾਈਪਰ ਜਹਾਜ਼ ਦਾ ਪਾਇਲਟ ਅਤੇ ਇਸ ਵਿੱਚ ਸਵਾਰ ਯਾਤਰੀ ਸੁਰੱਖਿਅਤ ਹਨ| ਇਸ ਸਬੰਧੀ ਫਿਲਹਾਲ ਹੋਰ ਜਾਣਕਾਰੀ ਨਹੀਂ ਮਿਲ ਸਕੀ|

Leave a Reply

Your email address will not be published. Required fields are marked *