ਕੈਨੇਡਾ : ਸਕੂਲ ਬੱਸ ਉਡੀਕ ਰਹੇ ਬੱਚਿਆਂ ਨਾਲ ਵਾਪਰਿਆ ਹਾਦਸਾ, 1 ਬੱਚੇ ਦੀ ਮੌਤ ਅਤੇ 1 ਜ਼ਖ਼ਮੀ


ਟੋਰਾਂਟੋ, 3 ਦਸੰਬਰ (ਸ.ਬ.)ਕੈਨੇਡਾ ਦੇ ਸੂਬੇ ਓਂਟਾਰੀਓ ਦੇ ਪੋਰਟ ਹੋਪ ਖੇਤਰ ਵਿਚ ਇਕ ਸੜਕ ਹਾਦਸਾ ਵਾਪਰਿਆ, ਜਿਸ ਵਿਚ 12 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਉਸ ਦੀ 10 ਸਾਲਾ ਭੈਣ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਿਲ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਸਕੂਲ ਬੱਸ ਦੀ ਉਡੀਕ ਕਰ ਰਹੇ ਸਨ ਕਿ ਅਚਾਨਕ ਇਕ ਵਾਹਨ ਇਨ੍ਹਾਂ ਵਿਚ ਜਾ ਵੱਜਿਆ ਅਤੇ ਬੱਚੇ ਜ਼ਖ਼ਮੀ ਹੋ ਗਏ| ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵੁੱਡਵੇਲ ਸਕੂਲ ਰੋਡ ਤੇ ਸਵੇਰੇ 8 ਵਜੇ ਦੇ ਕਰੀਬ ਵਾਪਰਿਆ|
ਹਾਦਸਾ ਇੰਨਾ ਭਿਆਨਕ ਸੀ ਕਿ 12 ਸਾਲਾ ਬੱਚੇ ਦੀ ਘਟਨਾ ਵਾਲੀ ਥਾਂ ਤੇ ਹੀ ਮੌਤ ਹੋ ਗਈ ਜਦਕਿ ਬੱਚੀ ਦੀ ਹਾਲਤ ਗੰਭੀਰ ਹੈ| ਜਾਂਚ ਅਧਿਕਾਰੀ ਪੜਤਾਲ ਕਰ ਰਹੇ ਹਨ ਤਾਂ ਜੋ ਪਤਾ ਚਲ ਸਕੇ ਕਿ ਇਹ ਹਾਦਸਾ ਕਿਵੇਂ ਵਾਪਰਿਆ| ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਕੋਲ ਦੁੱਖ ਸਾਂਝਾ ਕਰਨ ਲਈ ਸ਼ਬਦ ਨਹੀਂ ਹਨ ਅਤੇ ਇਸ ਘਟਨਾ ਨੇ ਉਨ੍ਹਾਂ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ| ਉਨ੍ਹਾਂ ਦੱਸਿਆ ਕਿ ਸਕੂਲ ਦੇ ਸਟਾਫ ਸਣੇ ਵਿਦਿਆਰਥੀ ਵੀ ਦੁੱਖ ਵਿੱਚ ਹਨ ਅਤੇ ਆਪਣੇ ਦੋਸਤ ਦੀ ਆਤਮਾ ਦੀ ਸ਼ਾਂਤੀ ਲਈ ਅਤੇ ਬੱਚੀ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ| 
ਦੁੱਖ ਸਾਂਝਾ ਕਰਨ ਲਈ ਸਕੂਲ ਵਿਚ ਲੱਗੇ ਝੰਡੇ ਅੱਧੇ ਝੁਕਾ ਦਿੱਤੇ ਗਏ| ਸਕੂਲ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ| 

Leave a Reply

Your email address will not be published. Required fields are marked *