ਕੈਪਟਨ ਅਮਰਿੰਦਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਵਿਗੜੀ, ਲੋਕ ਪ੍ਰੇਸ਼ਾਨ : ਕੁੰਭੜਾ

ਐਸ ਏ ਐਸ ਨਗਰ, 11 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ| ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਇਸ ਸਰਕਾਰ ਭਾਵੇਂ ਲੋਕਾਂ ਨੂੰ ਸਾਫ ਸੁਥਰਾ ਸ਼ਾਸਨ ਦਿੱਤੇ ਜਾਣ ਦੇ ਵਾਇਦੇ ਨਾਲ ਸੱਤਾ ਵਿੰਚ ਆਈ ਸੀ ਪ੍ਰੰਤੂ ਸੂਬੇ ਦੇ ਮੌਜੂਦਾ ਹਾਲਾਤ ਕਾਬੂ ਤੋਂ ਬਾਹਰ ਹੋ ਚੁੱਕੇ ਹਨ|
ਜਥੇਦਾਰ ਕੁੰਭੜਾ ਨੇ ਮੀਡੀਆ ਦੀਆਂ ਖ਼ਬਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਬੀਤੇ ਦਿਨ ਲੁਧਿਆਣਾ ਦੇ ਦਾਖਾ ਖੇਤਰ ਵਿੱਚ 12 ਮੁੰਡਿਆਂ ਵੱਲੋਂ ਇੱਕ ਲੜਕੀ ਨੂੰ ਬੰਦੀ ਬਣਾ ਕੇ ਉਸ ਨਾਲ ਬਲਾਤਕਾਰ ਕੀਤੇ ਜਾਣ ਵਰਗੀ ਦਿਲ ਕੰਬਾਊ ਘਟਨਾ ਨੇ ਕਾਨੂੰਨ ਵਿਵਸਥਾ ਉਤੇ ਸਵਾਲੀਆ ਨਿਸ਼ਾਨ ਲਗਾਇਆ ਹੈ| ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਤਾਂ ਉਸ ਲੜਕੀ ਨਾਲ ਵਾਪਰੇ ਇਸ ਸ਼ਰਮਨਾਕ ਘਟਨਾਕ੍ਰਮ ਦੀ ਪੁਲੀਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਬਾਅਦ ਵਿਚ ਉਸ ਦਾ ਮੈਡੀਕਲ ਕਰਵਾਉਣ ਲਈ ਹਸਪਤਾਲ ਵਿੱਚ ਡਾਕਟਰ ਵੀ ਮੌਜੂਦ ਨਹੀਂ ਸੀ| ਡਾਕਟਰ ਦੀ ਗੈਰਮੌਜੂਦਗੀ ਕਾਰਨ ਮੈਡੀਕਲ ਅਗਲੇ ਦਿਨ ਕਰਵਾਉਣਾ ਪਿਆ|
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਅਜਿਹੀਆਂ ਘਟਨਾਵਾਂ ਤੇ ਲਗਾਮ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਉਤੇ ਸਖ਼ਤੀ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਸਮਾਜ ਵਿਰੋਧੀ ਅਨਸਰ ਅਜਿਹੀ ਮਾੜੀ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ|

Leave a Reply

Your email address will not be published. Required fields are marked *