ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨਿਤ ਕਰੇਗੀ ਸ਼ਿਵ ਸੈਨਾ ਹਿੰਦ : ਨਿਸ਼ਾਤ ਸ਼ਰਮਾ

ਐਸ. ਏ. ਐਸ. ਨਗਰ, 8 ਨਵੰਬਰ (ਸ.ਬ.) ਸ਼ਿਵ ਸੈਨਾ ਹਿੰਦ ਦੇ ਆਗੂਆਂ ਨੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਮੁਹਾਲੀ ਦੇ ਪੁਲੀਸ ਹੈਡਕੁਆਟਰ ਵਿੱਚ ਲੱਡੂ ਵੰਡੇ ਅਤੇ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲੀਸ ਦੀ ਸ਼ਲਾਘਾ ਕੀਤੀ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਿੰਦੂਆਂ ਨੂੰ ਕੈਪਟਨ ਅਮਰਿੰਦਰ ਸਿੰਘ, ਡੀ. ਜੀ . ਪੀ ਸੁਰੇਸ਼ ਅਰੋੜਾ, ਡੀ. ਜੀ. ਪੀ ਇੰਟੈਲੀਜੈਸ ਦਿਨਕਰ ਗੁਪਤਾ ਉਪਰ ਬਹੁਤ ਮਾਣ ਹੈ, ਜਿਹਨਾਂ ਦੀ ਅਗਵਾਈ ਵਿੱਚ ਪਿਛਲੇ ਦਿਨਾਂ ਪੰਜਾਬ ਵਿੱਚ ਮਾਰੇ ਗਏ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਹਿੰਦੂ ਆਗੂਆਂ ਦੇ ਕਤਲਾਂ ਪਿੱਛੇ ਆਈ ਐਸ ਆਈ, ਗੈਂਗਸਟਰਾਂ ਅਤੇ ਗਰਮ ਖਿਆਲੀਆਂ ਦਾ ਗਠਜੋੜ ਵੀ ਸਾਹਮਣੇ ਆਇਆ ਹੈ| ਉਹਨਾਂ ਕਿਹਾ ਕਿ ਸ਼ਿਵ ਸੈਨਾ ਵਲੋਂ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀ.ਜੀ. ਪੀ. ਸੁਰੇਸ਼ ਅਰੋੜਾ, ਡੀ. ਜੀ. ਪੀ. ਇੰਟੈਲੀਜੈਸ ਦਿਨਕਰ ਗੁਪਤਾ ਨੂੰ ਸਨਮਾਨਿਤ ਕੀਤਾ ਜਾਵੇਗਾ|

Leave a Reply

Your email address will not be published. Required fields are marked *