ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿੱਚ ਹਸਪਤਾਲ ਐਲਾਨ ਕੇ ਚੋਣ ਮੈਨੀਫ਼ੈਸਟੋ ਦਾ ਵਾਅਦਾ ਪੂਰਾ ਕੀਤਾ : ਗਰਚਾ

ਖਰੜ, 27 ਅਪ੍ਰੈਲ (ਸ.ਬ.) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਮੁਹਾਲੀ ਵਿੱਚ 200 ਬਿਸਤਰਿਆਂ ਦੇ ਸਰਕਾਰੀ ਮੈਡੀਕਲ ਕਾਲਜ-ਕਮ-ਹਸਪਤਾਲ ਬਣਾਉਣ ਦੇ ਕੀਤੇ ਐਲਾਨ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫ਼ੈਸਟੋ ਵਿੱਚਲੇ ਇੱਕ ਹੋਰ ਵਾਅਦੇ ਨੂੰ ਪੂਰਾ ਕੀਤਾ ਹੈ,  ਉਥੇ ਹੀ ਜ਼ਿਲ੍ਹਾ ਮੁਹਾਲੀ ਅਤੇ ਆਸ ਪਾਸ ਦੇ ਖੇਤਰਾਂ ਦੇ ਲੋਕਾਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ| ਇਹ ਵਿਚਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਉਨ੍ਹਾਂ ਕਿਹਾ ਕਿ ਇੱਥੇ ਮੈਡੀਕਲ ਕਾਲਜ-ਕਮ-ਹਸਪਤਾਲ ਬਣਨ ਨਾਲ ਸਿਰਫ਼ ਮੋਹਾਲੀ ਜ਼ਿਲ੍ਹੇ ਨੂੰ ਹੀ ਨਹੀਂ ਬਲਕਿ ਹੋਰ ਵੀ ਆਸ  ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਸਿਹਤ ਸਹੂਲਤਾਂ ਵਿੱਚ ਫ਼ਾਇਦਾ ਮਿਲੇਗਾ| ਇਸ ਤੋਂ ਪਹਿਲਾਂ ਲੋਕੀਂ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਰਗੇ ਹਸਪਤਾਲ ਵਿੱਚ ਜਾਂਦੇ ਸਨ ਪ੍ਰੰਤੂ ਉਥੇ ਮਰੀਜ਼ਾਂ ਦੀ ਭਾਰੀ ਭੀੜ ਹੋਣ ਕਾਰਨ ਬਹੁਤ ਸਾਰੇ ਮਰੀਜ਼ਾਂ ਦਾ ਇਲਾਜ ਨਹੀਂ ਹੋ ਪਾਉਂਦਾ| ਇਸ ਲਈ ਮੁਹਾਲੀ ਵਿੱਚ ਬਣਨ ਵਾਲਾ ਹਸਪਤਾਲ ਲੋਕਾਂ ਲਈ ਵਰਦਾਨ ਸਿੱਧ ਹੋਵੇਗਾ|

Leave a Reply

Your email address will not be published. Required fields are marked *