ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਾਦਲ ਖਿਲਾਫ ਲੰਬੀ ਤੋਂ ਭਰਿਆ ਨਾਮਜ਼ਦਗੀ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਸ.ਬ.) ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ| ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਚੋਣਾਂ ਉਨ੍ਹਾਂ ਦੀ ਜ਼ਿੰਦਗੀ ਦੀਆਂ ਆਖਰੀ ਚੋਣਾਂ ਹਨ ਅਤੇ ਉਹ ਚੋਣ ਜਿੱਤਣ ਲਈ ਪੂਰੀ ਵਾਹ         ਲਗਾਉਣਗੇ|
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ| ਕੈਪਟਨ ਅਮਰਿੰਦਰ ਸਿੰਘ ਮੁਤਾਬਕ ਇਹ ਚੋਣਾਂ ਉਨ੍ਹਾਂ ਦੀ ਜ਼ਿੰਦਗੀ ਦੀਆਂ ਆਖਰੀ ਚੋਣਾਂ ਹਨ ਅਤੇ ਉਹ ਮੁੱਖ ਮੰਤਰੀ ਬਾਦਲ ਨੂੰ ਉਨ੍ਹਾਂ ਦੇ ਹਲਕੇ ਵਿਚ ਹਰਾਉਣਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਤੋਂ ਦੋ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਮੰਗੀ ਸੀ ਜਿਸ ਤੇ ਹਾਈ ਕਮਾਨ ਵਲੋਂ ਉਨ੍ਹਾਂ ਦੇ ਲੰਬੀ ਤੋਂ ਚੋਣ ਲੜਨ ਤੇ ਮੋਹਰ ਲਗਾ ਦਿੱਤੀ ਗਈ|

Leave a Reply

Your email address will not be published. Required fields are marked *