ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲ


ਨਵੀਂ ਦਿੱਲੀ, 3 ਦਸੰਬਰ (ਸ.ਬ.)  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਉਤੇ ਪੈਦਾ ਹੋਈ                ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ            ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਸਮੱਸਿਆ ਨੂੰ ਫੌਰੀ ਸੁਲਝਾਉਣ ਲਈ ਰਾਹ ਲੱਭਣ ਦੀ ਅਪੀਲ ਕੀਤੀ ਹੈ ਕਿਉਂ ਜੋ ਮੌਜੂਦਾ ਹਾਲਾਤ ਨਾਲ ਜਿੱਥੇ ਸੂਬੇ ਦੇ ਅਰਥਚਾਰੇ ਉਪਰ ਮਾਰੂ ਅਸਰ ਹੋ ਰਿਹਾ ਹੈ, ਉਥੇ ਹੀ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਹੋਇਆ ਹੈ|
ਸ੍ਰੀ ਸ਼ਾਹ ਨਾਲ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਸੰਖੇਪ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਭਾਵੇਂ ਉਹ ਅਤੇ ਉਨ੍ਹਾਂ ਦੀ ਸਰਕਾਰ ਵਿਚੋਲਗੀ ਲਈ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਹੈ ਅਤੇ ਮਸਲੇ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਵੱਲੋਂ ਹੱਲ ਕੀਤਾ ਜਾਣਾ ਹੈ ਪਰ ਇਸ ਦਾ ਛੇਤੀ ਹੱਲ ਪੰਜਾਬ ਅਤੇ ਮੁਲਕ, ਦੋਵਾਂ ਦੇ ਹਿੱਤ ਵਿੱਚ ਹੈ| ਉਹਨਾਂ ਕਿਹਾ ਕਿ ਮਸਲੇ ਦੇ ਫੌਰੀ ਹੱਲ ਲਈ ਕਿਸਾਨਾਂ ਦੀ ਗੱਲ ਖੁੱਲ੍ਹੇ ਮਨ ਨਾਲ ਸੁਣੀ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਤੇ ਹੋਰ ਸੂਬਿਆਂ ਤੋਂ ਸ਼ਾਮਲ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤ ਸਕਣ|

Leave a Reply

Your email address will not be published. Required fields are marked *