ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਕੀਤਾ ਗੁਰਮੁੱਖ ਸਿੰਘ ਸੋਹਲ ਦਾ ਸਨਮਾਨ

ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਜਿਲ੍ਹਾ ਅਕਾਲੀ ਦਫਤਰ ਵਿਖੇ ਹਲਕਾ ਮੁਹਾਲੀ ਤੋਂ ਅਕਾਲੀ ਦਲ ਦੇ ਇੰਚਾਰਜ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਬੀ ਬੀ ਸ ੈਲ ਦੇ ਨਵਂੇ ਂਬਣੇ ਜਿਲ੍ਹਾ ਪ੍ਰਧਾਨ ਸ਼ਹਿਰੀ ਸ੍ਰ. ਗੁਰਮੁੱਖ ਸਿੰਘ ਸੋਹਲ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ|
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਸ੍ਰ. ਸੋਹਲ ਇੱਕ ਬਹੁਤ ਹੀ ਜਿੰਮੇਵਾਰ ਅਤੇ ਸਾਫ ਸੁਥਰੀ ਛਵੀ ਦੇ ਇਨਸਾਨ ਹਨ , ਪਾਰਟੀ ਪ੍ਰਤੀ ਕੀਤੀਆਂ ਗਈਆਂ ਉਹਨਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਨੇ ਮੁੜ ਤੋਂ ਉਹਨਾਂ ਨੂੰ ਇਹ ਜਿੰਮੇਵਾਰੀ ਦਿੱਤੀ ਹੈ| ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਆਪਣੇ ਜੁਝਾਰੂ ਵਰਕਰਾਂ ਦਾ ਸਨਮਾਨ ਕੀਤਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਸੋਹਲ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਵਲੋਂ ਦਿੱਤੀ ਗਈ ਸੇਵਾ ਨਿਭਾਉਣਗੇ ਅਤੇ ਸਭ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਕਮਲਜੀਤ ਸਿੰਘ ਰੂਬੀ (ਸਕੱਤਰ ਜਨਰਲ , ਸ਼੍ਰੋਮਣੀ ਅਕਾਲੀ ਦਲ , ਮੁਹਾਲੀ, ਜਥਾ ਸ਼ਹਿਰੀ), ਅਰੁਣ ਸ਼ਰਮਾ ( ਐਮ. ਸੀ.), ਜਥੇਦਾਰ ਸੁਰਿੰਦਰ ਸਿੰਘ ਕਲੇਰ, ਸ੍ਰ. ਅਮਰਜੀਤ ਸਿੰਘ ਪਾਹਵਾ, ਜਥੇਦਾਰ ਨਿਰਮਲ ਸਿੰਘ ਰੀਹਲ, ਹਰਪਾਲ ਸਿੰਘ ਬਰਾੜ, ਅਵਤਾਰ ਸਿੰਘ ਦਾਊਂ (ਸਰਕਲ ਪ੍ਰਧਾਨ), ਪ੍ਰੀਤਮ ਸਿੰਘ, ਮਹਿੰਦਰ ਸਿੰਘ ਕਾਨਪੁਰੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਿਰ ਸਨ|

Leave a Reply

Your email address will not be published. Required fields are marked *