ਕੈਪਟਨ ਸਰਕਾਰ ਹਰ ਫਰੰਟ ਤੇ ਫੇਲ੍ਹ : ਪਰਮਜੀਤ ਸਿੰਘ ਕਾਹਲੋਂ

ਕੈਪਟਨ ਸਰਕਾਰ ਹਰ ਫਰੰਟ ਤੇ ਫੇਲ੍ਹ : ਪਰਮਜੀਤ ਸਿੰਘ ਕਾਹਲੋਂ
ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦੀ ਨਿਖੇਧੀ
ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਅਕਾਲੀ ਦਲ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ ਸ੍ਰ. ਪਰਮਜੀਤ ਸਿੰਘ ਕਾਹਲੋਂ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਕਾਂਗਰਸ ਸਰਕਾਰ ਹਰ ਫਰੰਟ ਉਪਰ ਫੇਲ੍ਹ ਹੋ ਗਈ ਹੈ|
ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸ੍ਰ. ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਸਾਲ ਵਿੱਚ ਚਾਰ ਵਾਰ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬੀਆਂ ਉਪਰ ਕਰੋੜਾਂ ਰੁਪਏ ਦਾ ਬੋਝ ਪਾ ਦਿਤਾ ਹੈ| ਉਹਨਾਂ ਕਿਹਾ ਕਿ ਚੋਣਾਂ ਮੌਕੇ ਕਾਂਗਰਸ ਨੇ ਪੰਜਾਬੀਆਂ ਨਾਲ ਬਿਜਲੀ ਸਸਤੀ ਕਰਨ ਦਾ ਵਾਅਦਾ ਕੀਤਾ ਸੀ ਪਰ ਉਸ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਬਿਜਲੀ ਦਰਾਂ ਵਿੱਚ ਇਕ ਸਾਲ ਦੇ ਅੰਦਰ ਹੀ ਚਾਰ ਵਾਰ ਵਾਧਾ ਕਰਕੇ ਲੋਕਾਂ ਦਾ ਕੰਚੂਮਰ ਕੱਢ ਦਿੱਤਾ ਹੈ|
ਉਹਨਾਂ ਕਿਹਾ ਕਿ ਇਸ ਸਰਕਾਰ ਵਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ| ਇਸ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਨੂੰ ਵੀ ਲਾਗੂ ਨਹੀਂ ਕੀਤਾ| ਇਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਜਿੱਥੇ ਕਿਸਾਨ ਤੇ ਮਜਦੂਰ ਦੁਖੀ ਹੋ ਰਹੇ ਹਨ ਉੱਥੇ ਹੀ ਮੁਲਾਜਮ ਵਰਗ ਹੀ ਇਸ ਸਰਕਾਰ ਕਾਰਨ ਬਹੁਤ ਪ੍ਰੇਸ਼ਾਨ ਹੋ ਰਿਹਾ ਹੈ|
ਉਹਨਾਂ ਕਿਹਾ ਕਿ ਮੁਹਾਲੀ ਵਿੱਚ ਤਾਂ ਕੁਝ ਸਮਾਂ ਪਹਿਲਾਂ ਹੀ ਪਾਣੀ ਦੇ ਵੀ ਰੇਟਾਂ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ ਜੋ ਕਿ ਨਿੰਦਣਯੋਗ ਹੈ| ਉਹਨਾਂ ਕਿਹਾ ਕਿ ਜਲਦੀ ਹੀ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦੇ ਵਿਰੁੱਧ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਅਤੇ ਕੌਂਸਲਰਾਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ|
ਇਸ ਮੌਕੇ ਸਤਵੀਰ ਸਿੰਘ ਧਨੋਆ ਕੌਂਸਲਰ, ਆਰ ਪੀ ਸ਼ਰਮਾ ਕੌਂਸਲਰ, ਕਰਮ ਸਿੰਘ ਬਬਰਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਮੁਹਾਲੀ, ਕਰਮ ਸਿੰਘ ਮਾਵੀ ਜਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਹਰਮੇਸ਼ ਸਿੰਘ ਕੁੰਭੜਾ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਦਾਊਂ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *