ਕੈਪਟਨ ਸਿੱਧੂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਮੁਹਾਲੀ ਜਿਲ੍ਹੇ ਅਧੀਂਨ ਪੈਂਦੇ ਪਿੰਡ ਕੰਡਾਲਾ, ਬੜੀ ਤੇ ਮਟਰਾਂ ਦਾ ਦੌਰਾ ਕੀਤਾ| ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਦੱਸਦੇ ਹੋਏ ਆਪਣੇ ਹੱਕ ਵਿੱਚ ਵੋਟਾਂ ਦੇਣ ਲਈ ਪ੍ਰੇਰਿਆ| ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਸ਼ਹਿਰਾਂ ‘ਚ ਮੁਢਲੀਆਂ ਸਹੂਲਤਾਂ ਮਿਲ ਰਹੀਆਂ ਹਨ, ਉਸੇ ਤਰ੍ਹਾਂ ਉਨ੍ਹਾਂ ਦਾ ਟੀਚਾ ਹੈ ਕਿ ਇਹੋ-ਜਿਹੀਆਂ ਸਾਰੀਆਂ ਸੁਵਿਧਾਵਾਂ ਪਿੰਡਾਂ ਦੇ ਹਰ ਘਰ ‘ਚ ਪਹੁੰਚਣ ਤਾਂ ਕਿ ਮੁਹਾਲੀ ਜਿਲ੍ਹੇ ਅਧੀਨ ਆਉਂਦੇ ਪਿੰਡਾਂ ਦੀ ਨੁਹਾਰ ਵੱਖਰੀ ਨਜ਼ਰ ਆਵੇ|
ਇਸ ਮੌਕੇ ਲੇਬਰ ਫੈਡ ਦੇ ਐਮਡੀ ਪਰਮਿੰਦਰ ਸੋਹਾਣਾ ਨੇ ਲੋਕਾਂ ਨੂੰ ਕੈਪਟਨ ਸਿੱਧੂ ਬਾਰੇ ਜਾਣਕਾਰੀ ਦਿੰਦੇ ਹੋਏ ਦੱÎਸਿਆ ਕਿ ਕੈਪਟਨ ਸਿੱਧੂ ਇੱਕ ਸੂਝਵਾਨ ਅਤੇ ਪੜ੍ਹੇ-ਲਿਖੇ ਇਨਸਾਨ ਹੋਣ ਦੇ ਨਾਲ-ਨਾਲ ਇੱਕ ਸਮਾਜ             ਸੇਵੀ ਹੋਣ ਦੇ ਨਾਤੇ ਲੋਕ ਸੇਵਾ ਵਾਲੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਭਾਗ ਲੈ ਰਹੇ ਹਨ|
ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਕੁੰਭੜਾ, ਲੇਬਰ ਫੈਡ ਦੇ ਐਮਡੀ ਪਰਿਮੰਦਰ ਸੋਹਾਣਾ, ਰੇਸ਼ਮ ਸਿੰਘ, ਲਾਭ ਸਿੰਘ, ਹਰਜੀਤ ਸਿੰਘ, ਮਲਕੀਅਤ ਸਿੰਘ, ਗੁਰਜੀਤ ਸਿੰਘ, ਸੋਨੀ ਬੜੀ, ਅਮਰੀਕ ਸਿੰਘ, ਕੰਵਲਜੀਤ ਸਿੰਘ ਪੰਮਾ, ਹਰਜੀਤ ਸਿੰਘ, ਮੇਜਰ ਸਿੰਘ, ਬਹਾਦਰ ਸਿੰਘ ਸਮੇਤ ਪਿੰਡ ਦੇ ਲੋਕ ਭਾਰੀ ਗਿਣਤੀ ਵਿੱਚ ਮੌਜੂਦ ਸਨ|

Leave a Reply

Your email address will not be published. Required fields are marked *