ਕੈਪਟਨ ਸਿੱਧੂ ਵੱਲੋਂ ਵੱਖ-ਵੱਖ ਫੇਜ਼ਾਂ ਵਿੱਚ ਮੀਟਿੰਗਾਂ

ਐਸ.ਏ.ਐਸ. ਨਗਰ, 10 ਜਨਵਰੀ (ਸ.ਬ.) ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਸਾਂਝੇ ਉਮੀਦਵਾਰ ਕੈਪਟਨ ਤਜਿੰਦਰ ਪਾਲ ਸਿੰਘ ਸਿੱਧੂ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਦਾ ਦੌਰਾ ਕਰਦੇ ਹੋਏ ਦੇਰ ਸ਼ਾਮ ਫੇਜ਼-5 ਵਿਖੇ ਐਮ.ਸੀ ਅਰੂਣ ਸ਼ਰਮਾ ਦੇ ਘਰ ਪਹੁੰਚੇ| ਇਸ ਮੌਕੇ ਅਰੂਣ ਸ਼ਰਮਾ ਨੇ ਲੋਕਾਂ ਨੂੰ ਉਨਾਂ ਦੇ ਕੰਮ ਦੀ ਇਕ ਉਦਾਹਰਣ ਦਿੱਤੀ| ਇਸ ਤੋਂ ਇਲਾਵਾ ਸਾਬਕਾ                ਬੇ.ਜੀ.ਪੀ ਪ੍ਰਧਾਨ ਸੁਖਵਿੰਦਰ ਗੋਲਡੀ ਨੇ ਕਿਹਾ ਕਿ ਲੋਕ ਅੱਜ ਵੀ ਤੇਜਿੰਦਰ ਪਾਲ ਸਿੰਘ ਸਿੱਧੂ ਨੂੰ ਨਹੀਂ ਭੁੱਲੇ| ਉਨਾਂ ਕਿਹਾ ਕਿ ਅਕਾਲੀ-ਭਾਜਪਾ ਦੇ ਵਿਕਾਸ ਦੀ ਹਨੇਰੀ ਅੱਗੇ ਕੋਈ ਪਾਰਟੀ ਵੀ ਨਹੀਂ ਟਿਕ ਸਕੇਗੀ| ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ ਉਹ ਵਿਕਾਸ ਕਾਰਜ ਕਾਂਗਰਸ ਸਰਕਾਰ ਦੌਰਾਨ ਠੰਡੇ ਬਸਤੇ ਵਿੱਚ ਸਨ| ਉਨਾਂ ਵਿਕਾਸ ਕਾਰਜਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਪੂਰਾ ਕੀਤਾ ਗਿਆ|
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਚੇਅਰਮੈਨ ਬਲਾਕ ਸਮਿਤੀ ਰੇਸ਼ਮ ਸਿੰਘ, ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ ਅਤੇ ਬਲਾਕ ਸਮਿਤੀ ਮੈਂਬਰ ਬੀਬੀ ਬਲਜਿੰਦਰ ਕੌਰ ਸੈਦਪੁਰ, ਬੋਬੀ ਕੰਬੋਜ਼, ਭਾਜਪਾ ਦੇ  ਸਾਬਕਾ ਜਿਲ੍ਹਾ ਪ੍ਰਧਾਨ ਸੁਖਵਿੰਦਰ ਗੋਲਡੀ, ਸੋਹਣ ਸਿੰਘ, ਪਰਮਜੀਤ ਸਿੰਘ ਕਾਹਲੋਂ, ਐਮਸੀ ਝਾਅ ਸਮੇਤ ਇਲਾਕਾ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *