ਕੈਪਟਨ ਸਿੱਧੂ ਵੱਲੋਂ ਸਮਾਲ ਸਕੇਲ ਇੰਡਸਟਰੀਜ਼ ਵਿਖੇ ਚੋਣ ਪ੍ਰਚਾ

ਐਸ  ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਹਲਕੇ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਫੇਜ਼-1 ਸਥਿਤ ਸਮਾਲ ਸਕੇਲ ਇੰਡਸਟਰੀਜ਼ ਮੁਹਾਲੀ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਜਿੱਥੇ ਇੰਡਸਟਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਮੁੱਧੜ ਨੇ ਉਨ੍ਹਾਂ ਨੂੰ ਕਿਰਤੀ ਵਰਕਰਾਂ ਬਾਰੇ ਜਾਣੂੰ ਕਰਵਾਉਂਦਿਆਂ ਕੰਮ ਕਾਜ ਦੌਰਾਨ ਆ ਰਹੀ ਮੁਸ਼ਕਿਲਾਂ ਬਾਰੇ ਵੀ ਦੱਸਿਆ| ਉਹਨਾਂ ਦੱਸਿਆ ਕਿ ਕਾਫੀ ਲੰਮੇਂ ਅਰਸੇ ਤੋਂ ਸਮਾਲ ਸਕੇਲ ਇੰਡਸਟਰੀ ਦੇ 70 ਫੀਸਦੀ ਮਾਲਕ ਜੋਕਿ ਇੱਥੇ ਕਿਰਾਇਆ ਭਰ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ ਨੂੰ ਪੰਜਾਬ ਸਰਕਾਰ ਵੱਲੋਂ ਆਪਣੀ ਜਗ੍ਹਾ ਮੁਹੱਈਆ ਕਰਵਾਈ ਜਾਣੀ ਸੀ| ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਹਲਕੇ ਤੋਂ ਜਿੱਤ ਹਾਸਲ ਕਰਨ ਉਪਰੰਤ ਉਨ੍ਹਾਂ ਦੀ ਇਸ ਮੰਗ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ|
ਇਸ ਮੌਕੇ ਕੈਪਟਨ ਸਿੱਧੂ ਨੇ ਕਿਰਤੀ ਵਰਕਰਾਂ ਅਤੇ ਕਾਰੋਬਾਰੀਆਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਇਸ ਅਪੀਲ ਨੂੰ ਉਹ ਉੱਚ ਅਧਿਕਾਰੀਆਂ ਦੀ ਕਚਹਿਰੀ ਵਿੱਚ ਪੇਸ਼ ਕਰਨਗੇ ਜਿਸਨੂੰ ਜਲਦ ਹੀ ਹੱਲ ਕਰਵਾਇਆ ਜਾਵੇਗਾ|  ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਪਟਵਾਰੀ, ਕਰਮ ਸਿੰਘ ਬਬਰਾ, ਭੁਪਿੰਦਰ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਅਭਿਆਣਾ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਲਡੀ, ਪਵਨ ਮਨੋਚਾ, ਦਿਨੇਸ਼ ਪਾਂਡੇ, ਸੋਹਨ ਸਿੰਘ, ਪਰਮਜੀਤ ਸਿੰਘ ਕਾਹਲੋਂ ਤੋਂ ਇਲਾਵਾ ਇੰਡਸਟਰੀ ਦੇ ਵਰਕਰ ਅਤੇ ਇਲਾਕੇ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ|

Leave a Reply

Your email address will not be published. Required fields are marked *