ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਖੇ ‘ਸਮਾਰਟ ਰਾਸ਼ਨ ਕਾਰਡ’ ਵੰਡ ਦੀ ਸ਼ੁਰੂਆਤ, ਐਸ.ਏ.ਐਸ.ਨਗਰ ਵਿਖੇ 1.10 ਲੱਖ ਪਰਿਵਾਰਾਂ ਨੂੰ ਮਿਲੇਗਾ ਲਾਭ

ਐਸ ਏ ਐਸ ਨਗਰ, 12 ਸਤੰਬਰ (ਸ.ਬ.) ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.   ਏ.) ਅਧੀਨ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ| ਇਸ ਮੌਕੇ ਗੱਲ ਕਰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ ਐਸ.                           ਏ.ਐਸ.ਨਗਰ ਦੇ 1.10 ਲੱਖ ਪਰਿਵਾਰਾਂ ਦੇ 4 ਲੱਖ ਤੋਂ ਵੱਧ ਵਿਅਕਤੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦਾ ਲਾਭ ਮਿਲੇਗਾ| ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਨੇ ਸੂਬੇ ਵਿਚ ਅਨਾਜ ਦੀ ਵੰਡ ਵਿੱਚ ਪਾਰਦਰਸ਼ਤਾ ਦੇ ਦੌਰ ਦੀ ਸ਼ੁਰੂਆਤ ਕੀਤੀ ਹੈ|
ਉਹਨਾਂ ਦੱਸਿਆ ਕਿ ਇਹ ਕਾਰਡ ਧਾਰਕ ਆਪਣੀ ਪਸੰਦ ਦੇ ਰਾਸ਼ਨ ਡੀਪੂ ਤੋਂ ਰਾਸ਼ਨ ਲੈਣ ਦਾ ਹੱਕਦਾਰ ਹੋਵੇਗਾ ਅਤੇ ਇਸ ਨਾਲ ਡੀਪੂ ਹੋਲਡਰ ਦੀ ਲੰਬੇ ਸਮੇਂ ਦੀ ਅਜਾਰੇਦਾਰੀ ਖਤਮ         ਹੋਵੇਗੀ| ਸ੍ਰ. ਸਿੱਧੂ ਵੱਲੋਂ ਜਿਲ੍ਹਾ ਪੱਧਰ ਤੇ ਸਕੀਮ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਸਕੀਮ ਉਸੇ ਸਮੇਂ ਬਲਾਕ ਪੱਧਰ ਤੇ ਵੀ ਸ਼ੁਰੂ ਹੋ ਗਈ ਹੈ|
ਉਹਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਦੀਆਂ ਸੁਰੱਖਿਆ             ਵਿਸ਼ੇਸ਼ਤਾਵਾਂ ਅਜਿਹੀਆਂ ਹਨ ਕਿ ਚਿੱਪ ਵਿੱਚ ਮੌਜੂਦ ਲਾਭਪਾਤਰੀਆਂ ਦੇ ਵੇਰਵੇ ਪੂਰੀ ਤਰ੍ਹਾਂ ਸੁਰੱਖਿਅਤ ਰਹਿੰਦੇ ਹਨ ਅਤੇ ਸਿਰਫ਼ ਪ੍ਰਮਾਣਿਤ ਈ-ਪੀ.ਓ.ਐਸ. ਰਾਹੀਂ ਹੀ ਪੜ੍ਹੇ ਜਾ ਸਕਦੇ ਹਨ| ਕਾਰਡਾਂ ਵਿੱਚ ਮਾਈਕਰੋ ਟੈਕਸਟ ਟੈਕਨੋਲੋਜੀ ਵਰਗੀਆਂ ਸੁਰੱਖਿਆ ਵਿਸ਼ੇਸ਼ਤਾਵਾਂ ਹਨ ਜੋ ਅੱਖਾਂ ਨਾਲ ਨਹੀਂ ਵੇਖੀਆਂ ਜਾ ਸਕਦੀਆਂ ਹਨ|

Leave a Reply

Your email address will not be published. Required fields are marked *