ਕੈਬਨਿਟ ਮੰਤਰੀ ਮਲੂਕਾ ਦੇ ਸਮਰਥਕਾਂ ਨੇ ਚਲਾਈ ਗੋਲੀ, ‘ਆਪ’ ਵਰਕਰ ਜ਼ਖਮੀ

ਰਾਮਪੁਰਾ ਫੂਲ , 3 ਫਰਵਰੀ (ਸ.ਬ.) ਪੰਜਾਬ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ| ਇਸ ਦੇ ਚੱਲਦਿਆਂ ਜਿੱਥੇ ਸਿਆਸੀ ਪਾਰਟੀਆਂ ਵਲੋਂ ਇਕ-ਦੂਜੇ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉੱਥੇ ਹੀ ਕੁਝ ਹਿੰਸਕ ਘਟਨਾਵਾਂ ਵੀ ਸਾਹਮਣੇ ਆਈਆਂ ਹਨ| ਇਸ ਦੇ ਚੱਲਦਿਆਂ ਹੀ ਬੀਤੀ ਰਾਤ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਸਮਰਥਕ ‘ਆਪ’ ਸਮਰਥਕਾਂ ਨਾਲ ਉਲਝ ਗਏ ਅਤੇ ਮਲੂਕਾ ਦੇ ਸਮਰਥਕਾਂ ਨੇ ਗੋਲੀ ਚਲਾ ਦਿੱਤਾ, ਜਿਸ ਦੌਰਾਨ ਇਕ ਆਪ ਵਰਕਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ| ਜਿਕਰਯੋਗ ਹੈ ਕਿ ਬਠਿੰਡਾ ਪ੍ਰਸ਼ਾਸਨ ਨੇ ਸੁਰੱਖਿਆ ਚੋਣਾਂ ਸੰਬੰਧੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ ਅਤੇ 24 ਪੈਰਾ ਮਿਲਟਰੀ ਫੋਰਸ ਦੀਆਂ ਕੰਪਨੀਆਂ ਜ਼ਿਲੇ ਵਿੱਚ ਪੁੱਜ ਚੁੱਕੀਆਂ ਹਨ| ਪੁਲੀਸ ਵਲੋਂ ਸ਼ਹਿਰ ਦੇ ਚੱਪੇ-ਚੱਪੇ ਤੇ ਨਾਕੇਬੰਦੀ ਕੀਤੀ ਗਈ ਹੈ|

Leave a Reply

Your email address will not be published. Required fields are marked *