ਕੈਲਗਰੀ ਵਿੱਚ ਹੋਈ ਛੁਰੇਬਾਜ਼ੀ, ਇੱਕ ਜ਼ਖ਼ਮੀ

ਕੈਲਗਰੀ, 11 ਜਨਵਰੀ (ਸ.ਬ.)  ਉੱਤਰੀ-ਪੂਰਬੀ ਕੈਲਗਰੀ ਵਿੱਚ ਹੋਈ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ| ਉਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ|
ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤੀ 8.20 ਵਜੇ ਕੁਝ ਲੋਕਾਂ ਨੇ ਫੋਨ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਵ੍ਹਾਈਟਲਾਕ ਕਲੋਜ਼ ਵਿੱਚ ਇੱਕ ਘਰ ਦੇ ਸਾਹਮਣੇ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਪਿਆ ਹੈ| ਅਧਿਕਾਰੀਆਂ ਮੁਤਾਬਕ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ|
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦੇ ਸਰੀਰ ਤੇ ਚਾਕੂ ਨਾਲ ਵਾਰ ਕੀਤੇ ਗਏ ਸਨ| ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੂਰੀ ਜਾਂਚ ਤੋਂ ਬਾਅਦ ਉਹ ਇਸ ਬਾਰੇ ਕੁਝ ਕਹਿ ਸਕਦੇ ਹਨ|
ਫਿਲਹਾਲ ਅਧਿਕਾਰੀਆਂ ਨੇ ਜ਼ਖ਼ਮੀ ਦੀ ਪਛਾਣ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ|

Leave a Reply

Your email address will not be published. Required fields are marked *