ਕੈਲਗਰੀ ਹਸਪਤਾਲ ਵਿੱਚ ਇੱਕ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਕੈਲਗਰੀ, 18 ਜਨਵਰੀ (ਸ.ਬ.) ਸ਼ਹਿਰ ਦੇ ਫੁੱਟਹਿੱਲ ਹਸਪਤਾਲ ਵਿੱਚ ਉਸ ਵੇਲੇ ਹਫੜਾ-ਦਫੜਾ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਇੱਕ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਦਿੱਤੀ| ਇਸ ਹਾਦਸੇ ਵਿੱਚ ਉਕਤ ਵਿਅਕਤੀ ਦੀ ਮੌਤ ਹੋ ਗਈ|
ਜਾਣਕਾਰੀ ਮੁਤਾਬਕ ਇਹ ਘਟਨਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਇੱਕ ਕਮਰੇ ਦੇ ਬਾਹਰ ਵਾਪਰੀ| ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਤੁਰੰਤ ਹਸਪਤਾਲ ਵਿੱਚ ਪਹੁੰਚੀ| ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਐਮਰਜੈਂਸੀ ਵਾਰਡ ਨੂੰ ਬੰਦ ਨਹੀਂ ਕੀਤਾ ਗਿਆ|
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਇਹ ਗੱਲ ਸਾਹਮਣੇ ਨਹੀਂ ਆਈ ਹੈ ਕਿ ਉਕਤ ਵਿਅਕਤੀ ਵਲੋਂ ਅਜਿਹਾ ਕਿਉਂ ਕੀਤਾ ਗਿਆ?ੈ

Leave a Reply

Your email address will not be published. Required fields are marked *