ਕੋਰਟ ਵਿੱਚ ਗਵਾਹੀ ਦੇਣ ਪਹੁੰਚੇ ਏ ਐਸ ਆਈ ਦੀ ਹਾਰਟ ਅਟੈਕ ਨਾਲ ਮੌਤ

ਪੰਚਕੂਲਾ, 14 ਮਾਰਚ (ਸ.ਬ.) ਪੰਚਕੂਲਾ ਵਿਚ ਕ੍ਰਾਈਮ ਬ੍ਰਾਂਚ ਕਾਲਕਾ ਦੇ ਇੰਚਾਰਜ ਏ.ਐਸ.ਆਈ. ਬਾਬੂ ਰਾਮ ਦੀ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ| ਜਾਣਕਾਰੀ ਅਨੁਸਾਰ ਮ੍ਰਿਤਕ ਬਾਬੂ ਰਾਮ ਅੱਜ ਪੰਚਕੂਲਾ ਅਦਾਲਤ ਵਿੱਚ ਗਵਾਹੀ ਦੇਣ ਲਈ ਆਏ ਸਨ, ਜਿੱਥੇ ਅਚਾਨਕ ਉਨ੍ਹਾਂ ਨੂੰ ਹਾਰਟ ਅਟੈਕ ਆ ਗਿਆ| ਨਾਜ਼ੁਕ ਹਾਲਾਤ ਵਿੱਚ ਇਲਾਜ ਲਈ ਉਨ੍ਹਾਂ ਨੂੰ ਜਨਰਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ|

Leave a Reply

Your email address will not be published. Required fields are marked *