ਕੋਰੋਨਾ ਤੋਂ ਵੀ ਵੱਧ ਖਤਰਨਾਕ ਸਾਬਿਤ ਹੋ ਰਿਹਾ ਹੈ ਅਫਵਾਹ ਤੰਤਰ : ਰਜਿੰਦਰ ਬਾਂਸਲ

ਬਲੌਂਗੀ, 12 ਸਤੰਬਰ (ਪਵਨ ਰਾਵਤ) ਕੋਰੋਨਾ ਮਾਹਾਂਮਾਰੀ ਦੇ ਇਸ ਦੌਰ ਵਿੱਚ ਸੋਸ਼ਲ ਮੀਡੀਆ ਉੱਤੇ ਫੈਲੀਆਂ ਬੇਬੁਨਿਆਦ ਅਫਵਾਹਾਂ ਦਾ ਬਾਜ਼ਾਰ ਗਰਮ ਹੈ ਅਤੇ ਨਿੱਤ ਨਵੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਹਨ ਜਿਸ ਕਾਰਨ ਲੋਕਾਂ ਅੰਦਰ ਕੋਰੋਨਾ ਟੈਸਟਿੰਗ ਪ੍ਰਤੀ ਡਰ ਅਤੇ ਭੈਅ ਵੱਧ ਰਿਹਾ ਹੈ ਜਿਸਦੇ ਨਤੀਜੇ ਵਜੋਂ ਲੋਕ ਇਸ ਟੈਸਟ ਨੂੰ ਕਰਵਾਉਣ ਲਈ ਤਿਆਰ ਨਹੀਂ ਹੋ ਰਹੇ ਹਨ| ਇਸ ਸੰਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸ਼ਿਕਾਇਤ ਨਿਵਾਰਨ ਸੈਲ ਦੇ ਸੂਬਾ ਸਕੱਤਰ ਸ੍ਰੀ ਰਜਿੰਦਰ ਬਾਂਸਲ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਕਾਰਨ ਇਸ ਭਿਆਨਕ ਬਿਮਾਰੀ ਤੇ ਕਾਬੂ ਕਰਨ ਦੇ ਕੰਮ ਵਿੱਚ ਦਿੱਕਤਾਂ ਆ ਰਹੀਆਂ ਹਨ| ਕਿਉਂਕਿ ਕਈ ਪਿੰਡਾਂ ਦੇ ਲੋਕ ਇਕੱਠੇ ਹੋ ਕੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਵਿਰੋਧ ਕਰ ਰਹੇ ਹਨ| 
ਉਹਨਾਂ ਕਿਹਾ ਕਿ ਕੋਰੋਨਾ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਸਾਡੇ ਸਮਾਜ ਲਈ ਬੇਹੱਦ ਘਾਤਕ ਸਿੱਧ ਹੋ ਸਕਦੀਆਂ ਹਨ|

Leave a Reply

Your email address will not be published. Required fields are marked *