ਕੋਰੋਨਾ ਤੋਂ ਹਾਰ ਚੁੱਕੇ ਸਫ਼ਾਈ ਕਰਮੀ ਦੇ ਪਰਿਵਾਰ ਨੂੰ ਕੇਜਰੀਵਾਲ ਨੇ ਦਿੱਤਾ ਇਕ ਕਰੋੜ ਦਾ ਚੈਕ

ਨਵੀਂ ਦਿੱਲੀ, 21 (ਸ.ਬ.) ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਵਧਦੇ ਇਨਫੈਕਸ਼ਨ ਦਰਮਿਆਨ ਸਫਾਈ ਕਰਮੀ ਜਾਨ ਜ਼ੋਖਮ ਵਿੱਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ| ਇਸ ਵਿਚ ਕਈ ਸਫਾਈ ਕਰਮੀ ਕੋਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ ਗਵਾ ਚੁਕੇ ਹਨ| ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹੀ ਹੀ ਇਕ ਕੋਰੋਨਾ ਯੋਧੇ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ| ਕੇਜਰੀਵਾਲ ਨੇ ਡਿਊਟੀ ਦੌਰਾਨ ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਇਕ ਸਫਾਈ ਕਰਮੀ ਰਾਜੂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ| ਉਨ੍ਹਾਂ ਨੇ ਕਿਹਾ ਕਿ ਸਾਨੂੰ ਅਜਿਹੇ ਸਾਰੇ ਕੋਰੋਨਾ ਯੋਧਿਆ ਤੇ ਮਾਣ ਹੈ, ਜੋ ਦਿੱਲੀ ਦੀ ਜਨਤਾ ਦੀ ਸੁਰੱਖਿਆ ਲਈ ਆਪਣੀ ਜਾਨ ਤਿਆਗ ਰਹੇ ਹਨ|
ਜਿਕਰਯੋਗ ਹੈ ਕਿ ਦਿੱਲੀ ਵਿੱਚ 50 ਹਜ਼ਾਰ ਤੋਂ ਵੱਧ ਸਫਾਈ ਕਰਮੀ ਹਨ| ਉਹ ਲੋਕਾਂ ਦੇ ਘਰ-ਘਰ ਜਾ ਕੇ ਕੂੜਾ ਚੁੱਕਦੇ ਹਨ, ਅਜਿਹੇ ਵਿੱਚ ਉਨ੍ਹਾਂ ਨੂੰ ਇਨਫੈਕਸ਼ਨ ਦਾ ਸਭ ਤੋਂ ਵੱਧ ਖਤਰਾ ਹੈ| ਦਿੱਲੀ ਸਫ਼ਾਈ ਕਰਮੀ ਐਸੋਸੀਏਸ਼ਨ ਦਾ ਦੋਸ਼ ਹੈ ਕਿ ਨਗਰ ਨਿਗਮ ਵਲੋਂ ਕਿਸੇ ਵੀ ਤਰ੍ਹਾਂ ਦੀ ਸਹੂਲੀਅਤ ਨਹੀਂ ਦਿੱਤੀ ਜਾ ਰਹੀ ਹੈ|

Leave a Reply

Your email address will not be published. Required fields are marked *