ਕੋਰੋਨਾ ਦੇ ਨਵੇਂ ਸਟਰੋਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਦਿੱਲੀ : ਕੇਜਰੀਵਾਲ
ਨਵੀਂ ਦਿੱਲੀ, 29 ਦਸੰਬਰ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਪ੍ਰਕਾਰ ਨਾਲ ਨਜਿੱਠਣ ਲਈ ਦਿੱਲੀ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੁਪਹਿਰ ਦੇ ਭੋਜਨ ਯੋਜਨਾ ਦੇ ਅਧੀਨ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ 6 ਮਹੀਨਿਆਂ ਤੱਕ ਰਾਸ਼ਨ ਦੇ ਪੈਕੇਟ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਾਲਾਬੰਦੀ ਦਾ ਸਮਾਂ ਸਭ ਤੋਂ ਕਠਿਨ ਸੀ। ਦਿੱਲੀ ਸਰਕਾਰ ਵਲੋਂ ਇਸ ਦੌਰਾਨ ਹਰ ਰੋਜ਼ 10 ਲੱਖ ਲੋਕਾਂ ਨੂੰ ਸਕੂਲਾਂ ਵਿੱਚ ਖਾਣਾ ਖੁਆਇਆ ਅਤੇ ਇਕ ਕਰੋੜ ਲੋਕਾਂ ਨੂੰ ਡਰਾਈ ਰਾਸ਼ਨ ਦਿੱਤਾ ਗਿਆ ਤਾਂ ਕਿ ਕੋਈ ਭੁੱਖਾ ਨਾ ਸੌਵੇ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਮਿਡ ਡੇਅ ਮੀਲ ਯੋਜਨਾ ਦੇ ਅਧੀਨ ਹਰ ਬੱਚੇ ਨੂੰ ਪਿਛਲੇ 6 ਮਹੀਨਿਆਂ ਦਾ ਰਾਸ਼ਨ ਦਿੱਤਾ ਜਾਵੇਗਾ ਤਾਂ ਕਿ ਉਸ ਦੇ ਪੋਸ਼ਣ ਵਿੱਚ ਕੋਈ ਕਮੀ ਨਾ ਹੋਵੇ।