ਕੋਰੋਨਾ ਪਾਜੀਟਿਵ ਹਾਕੀ ਖਿਡਾਰੀ ਮਨਦੀਪ ਸਿੰਘ ਹਸਪਤਾਲ ਵਿੱਚ ਦਾਖਲ

ਨਵੀਂ ਦਿੱਲੀ, 11 ਅਗਸਤ (ਸ.ਬ.) ਕੋਰੋਨਾ ਪਾਜੀਟਿਵ ਪਾਏ ਗਏ ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਨੂੰ ਖੂਨ ਵਿੱਚ ਆਕਸੀਜਨ ਦਾ ਪੱਧਰ ਡਿੱਗਣ ਤੋਂ ਬਾਅਦ ਬੈਂਗਲੁਰੂ ਦੇ ਇਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਸਪੋਰਟਸ ਅਥਾਰਿਟੀ ਆਫ ਇੰਡੀਆ ਨੇ  ਇਹ ਜਾਣਕਾਰੀ ਦਿੱਤੀ| 
ਸਪੋਰਟਸ ਅਥਾਰਿਟੀ ਆਫ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਬੀਤੀ ਰਾਤ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਮਨਦੀਮ ਸਿੰਘ ਦੇ ਖੂਨ ਵਿੱਚ ਆਕਸੀਜਨ ਦਾ ਪੱਧਰ ਆਮ ਨਾਲੋਂ ਘੱਟ ਹੈ ਜੋ ਇਸ ਗੱਲ ਦਾ ਸੰਕੇਤ ਹੈ ਕਿ ਉਹ ਕੋਵਿਡ-19 ਦੇ ਪੱਧਰ ਵਲ ਵੱਧ ਰਹੇ ਹਨ| ਬਿਆਨ ਮੁਤਾਬਕ, ਕੈਂਪਸ ਵਿੱਚ ਮੌਜੂਦ ਸਾਈ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਨਦੀਪ ਨੂੰ ਐਸ. ਐਸ. ਸਪਾਰਸ਼ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਭਰਤੀ ਕਰਵਾਇਆ| ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ| 
20 ਅਗਸਤ ਤੋਂ ਸ਼ੁਰੂ ਹੋ ਰਹੇ ਨੈਸ਼ਨਲ ਕੈਂਪ ਲਊ ਬੈਂਗਲੁਰੂ ਪਹੁੰਚਣ ਤੇ ਮਨਦੀਪ ਸਿੰਘ ਸਮੇਤ 5 ਹੋਰ ਭਾਰਤੀ ਹਾਕੀ ਖਿਡਾਰੀਆਂ ਨੂੰ ਪਿਛਲੇ ਹਫਤੇ ਕੋਰੋਨਾ ਪਾਜੀਟਿਵ ਪਾਇਆ ਗਿਆ ਸੀ| ਇਨ੍ਹਾਂ 5 ਖਿਡਾਰੀਆਂ ਵਿੱਚ ਕਪਤਾਨ ਮਨਪ੍ਰੀਤ ਸਿੰਘ, ਡਿਫੈਂਡਰ ਸੁਰਿੰਦਰ ਕੁਮਾਰ, ਜਸਕਰਨ ਸਿੰਘ, ਡਰੈਗ ਫਲਿੱਕਰ ਵਰੁਣ ਕੁਮਾਰ ਅਤੇ ਗੋਲਕੀਪਰ ਕ੍ਰਿਸ਼ਣ ਬਹਾਦੁਰ ਪਾਠਕ ਸ਼ਾਮਲ ਹਨ| 25 ਸਾਲਾ ਮਨਦੀਪ ਨੇ ਭਾਰਤ ਲਈ ਹੁਣ ਤਕ 129 ਮੈਚਾਂ ਵਿੱਚ 60 ਗੋਲ ਕੀਤੇ ਹਨ| ਉਹ 2018 ਵਿੱਚ ਏਸ਼ੀਆਈ ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸਨ| 

Leave a Reply

Your email address will not be published. Required fields are marked *