ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਨਲਾਈਨ ਮੁਕਾਬਲਾ ਸ਼ੁਰੂ ਕੀਤਾ

ਐਸ ਏ ਐਸ ਨਗਰ,  16 ਜੁਲਾਈ (ਸ.ਬ.) ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਨੇ ਕੋਰੋਨਾ ਮਹਾਂਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਇੱਕ ਆਨਲਾਈਨ ਮੁਕਾਬਲਾ ਸ਼ੁਰੂ ਕੀਤਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ  ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਰਾਜ ਦੇ ਨੌਜਵਾਨ ਇਸ ਮੁਕਾਬਲੇ ਵਿਚ ਹਿੱਸਾ ਲੈ ਕੇ ਅਤੇ ਆਪਣੇ ਚੰਗੇ ਸਮਾਜਿਕ ਸੰਦੇਸ਼ਾਂ ਨੂੰ ਉਤਸ਼ਾਹਜਨਕ ਵੀਡਿਓ ਰਾਹੀਂ ਜ਼ਾਹਿਰ ਕਰਕੇ ਪੰਜਾਬ ਯੁਵਾ ਵਿਕਾਸ ਬੋਰਡ ਤੋਂ ਪ੍ਰਸ਼ੰਸਾ ਪ੍ਰਮਾਣ ਪੱਤਰ ਪ੍ਰਾਪਤ ਕਰ ਸਕਦੇ ਹਨ|  ਉਹਨਾਂ ਕਿਹਾ ਕਿ ਮਿਸ਼ਨ ਫਤਿਹ ਰਾਹੀਂ ਹਜ਼ਾਰਾਂ ਨੌਜਵਾਨ ਰਾਜ ਦੇ ਲੋਕਾਂ ਨੂੰ ਕੋਵਿਡ -19 ਮਹਾਂਮਾਰੀ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਇਸ ਮਹਾਂਮਾਰੀ ਦੀ ਕੜੀ ਨੂੰ ਤੋੜਨ ਲਈ ਯਤਨਸ਼ੀਲ ਹਨ| 

Leave a Reply

Your email address will not be published. Required fields are marked *