ਕੋਰੋਨਾ ਮਰੀਜ਼ ਦੀ ਮੌਤ ਤੋਂ ਬਾਅਦ ਡਾਕਟਰ ਦੇ ਥੱਪੜ ਮਾਰਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦਾ ਜੁਰਮਾਨਾ


ਮੁੰਬਈ, 26 ਅਕਤੂਬਰ (ਸ.ਬ.) ਕੋਰੋਨਾ ਕਹਿਰ ਵਿੱਚ ਜਿਥੇ ਡਾਕਟਰ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਮਰੀਜ਼ਾਂ ਦੇ ਇਲਾਜ਼ ਵਿੱਚ ਲੱਗੇ ਹੋਏ ਹਨ ਉਥੇ ਹੀ ਦੂਜੇ ਪਾਸੇ ਖ਼ੁਦ ਨੂੰ ਸੋਸ਼ਲ ਵਰਕਰ ਦੱਸਣ ਵਾਲੇ ਇਕ ਵਿਅਕਤੀ ਨੇ ਕੋਵਿਡ ਮਰੀਜ਼ ਦੀ ਮੌਤ ਦੇ ਬਾਅਦ ਡਾਕਟਰ ਦੇ ਥੱਪੜ ਮਾਰ ਦਿੱਤਾ| ਮਾਮਲਾ ਕੋਰਟ ਵਿੱਚ ਜਾਣ ਤੋਂ ਬਾਅਦ ਜਸਟਿਸ ਭਾਰਤੀ ਡਾਂਗਰੇ ਨੇ ਉਕਤ ਵਿਅਕਤੀ ਨੂੰ ਇਕ ਲੱਖ ਰੁਪਏ ਜੁਰਮਾਨਾ ਲਗਾਇਆ ਹੈ|
ਬੰਬੇ ਹਾਈਕੋਰਟ ਨੇ ਕੋਰੋਨਾ ਕਾਲ ਵਿੱਚ ਮਰੀਜ਼ਾਂ ਦਾ ਇਲਾਜ਼ ਕਰ ਰਹੇ ਡਾਕਟਰ ਨੂੰ ਥੱਪੜ ਮਾਰਨ ਵਾਲੇ ਵਿਅਕਤੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸੀ.ਐਮ ਰਾਹਤ ਫ਼ੰਡ ਵਿੱਚ ਇਕ ਲੱਖ ਜਮ੍ਹਾ ਕਰੇ| ਇਹ ਇਕ ਲੱਖ ਉਸ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਅੰਤ੍ਰਿਮ ਜ਼ਮਾਨਤ ਦੇ ਤੌਰ ਤੇ ਦੇਣ ਦਾ ਆਦੇਸ਼ ਦਾ ਦਿੱਤਾ ਹੈ| ਇਸ ਦੇ ਨਾਲ ਹੀ ਕੋਰਟ ਨੇ ਇਹ ਵੀ ਕਿਹਾ ਕਿ ਇਕ ਲੱਖ ਰੁਪਏ ਜਮ੍ਹਾ ਨਾ ਕਰਵਾਉਣ ਤੇ ਦੋਸ਼ੀ ਨੂੰ ਸਖ਼ਤ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ|
ਕੋਰਟ ਨੇ ਕਿਹਾ ਕਿ ਕੋਵਿਡ-19 ਵਿੱਚ ਜਿਸ ਮਰੀਜ਼ ਦੀ ਮੌਤ ਹੋਈ, ਉਸ ਦੇ ਪਰਿਵਾਰ ਦਾ ਦੁੱਖ ਸਮਝਿਆ ਜਾ ਸਕਦਾ ਹੈ ਪਰ ਇਹ ਨਹੀਂ ਭੁੱਲਣਾ ਚਾਹੀਦਾ ਕਿ ਕੋਰੋਨਾ ਕਾਲ ਵਿੱਚ ਡਾਕਟਰ, ਨਰਸ ਅਤੇ ਦੂਜੇ ਮੈਡੀਕਲ ਸਟਾਫ਼ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਮਰੀਜ਼ਾਂ ਦੀ ਦਿਨ-ਰਾਤ ਸੇਵਾ ਕੀਤੀ ਹੈ| ਕੋਰਟ ਨੇ ਦੋਸ਼ੀ ਨੂੰ ਅੰਤ੍ਰਿਮ ਜ਼ਮਾਨਤ ਦਿੰਦੇ ਹੋਏ ਘਟਨਾ ਨੂੰ ਮੰਦਭਾਗੀ ਦੱਸਿਆ ਹੈ| ਜਸਟਿਸ ਭਾਰਤੀ ਡਾਂਗਰੇ ਨੇ ਕਿਹਾ ਕਿ ਕੋਵਿਡ-19 ਨਾਲ ਜਿਸ ਮਰੀਜ਼ ਦੀ ਮੌਤ ਹੋਈ, ਉਸ ਦੇ ਪਰਿਵਾਰ ਦਾ ਦੁੱਖ ਸਮਝਿਆ ਜਾ ਸਕਦਾ ਹੈ ਪਰ ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ|

Leave a Reply

Your email address will not be published. Required fields are marked *