ਕੋਰੋਨਾ ਮਰੀਜਾਂ ਦੀ ਲੁੱਟ ਕਰਨ ਵਾਲੇ ਨਿੱਜੀ ਹਸਪਤਾਲਾਂ ਤੇ ਕਾਰਵਾਈ ਕਰਨ ਦੀ ਮੰਗ

ਐਸ.ਏ.ਐਸ.ਨਗਰ, 4 ਸਤੰਬਰ (ਸ.ਬ.) ਸਮਾਜਸੇਵੀ ਸੰਸਥਾ ਯੂਥ ਆਫ ਪੰਜਾਬ ਦੇ ਚੇਅਰਮੈਨ ਸ੍ਰ. ਪਰਮਦੀਪ ਸਿੰਘ ਬੈਦਵਾਣ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੂੰ ਚਿੱਠੀ ਲਿਖ ਕੇ ਨਿੱਜੀ ਹਸਪਤਾਲਾਂ ਵਾਲਿਆਂ ਵਲੋਂ ਮਰੀਜਾਂ ਦੀ ਕੀਤੀ ਜਾ ਰਹੀ ਲੁੱਟ ਤੇ ਕਾਬੂ ਕਰਨ ਅਤੇ ਸ਼ੋਸ਼ਲ ਮੀਡੀਆ ਤੇ ਚੱਲ ਰਹੀਆਂ ਵੀਡੀਓ ਸੰਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ|
ਆਪਣੀ ਚਿੱਠੀ ਵਿੱਚ ਉਹਨਾਂ ਲਿਖਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਸਮਾਜ ਵਿੱਚ ਭਾਰੀ  ਕੋਹਰਾਮ ਮਚਿਆ ਹੋਇਆ ਹੈ ਅਤੇ ਇਸ ਦੌਰਾਨ ਸ਼ੋਸ਼ਲ ਮੀਡੀਆ ਤੇ ਲੋਕਾਂ ਦੀਆਂ ਕਈ ਵਿਡਿਓਜ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਲੋਕ ਸਿਹਤ ਕਰਮੀਆਂ ਅਤੇ ਪੁਲੀਸ ਮੁਲਾਜਮਾਂ ਨਾਲ ਉਲਝਦੇ ਸਾਫ ਦੇਖੇ ਜਾ ਸਕਦੇ ਹਨ| ਇਨ੍ਹਾਂ ਵਿਡਿਓਜ ਵਿੱਚ ਸਿਹਤ ਕਰਮੀਆਂ ਅਤੇ ਪੁਲੀਸ ਮੁਲਾਜਮਾਂ ਦਾ ਨਕਾਰਾਤਮਕ ਰਵੱਈJਾ ਵੀ ਦਿਖਾਇਆ ਗਿਆ ਹੈ| ਉਹਨਾਂ ਕਿਹਾ ਕਿ ਜੇਕਰ ਇਨ੍ਹਾਂ ਵਿਡਿਓਜ ਅਨੁਸਾਰ ਪ੍ਰਸ਼ਾਸ਼ਨਿਕ ਕਰਮਚਾਰੀ ਗਲਤ ਹਨ ਤਾਂ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ ਜੋ ਕਿ ਆਪਣੇ ਕੰਮ ਪ੍ਰਤੀ ਸੁਹਿਰਦ ਨਹੀਂ ਹਨ| 
ਉਹਨਾਂ ਕਿਹਾ ਕਿ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਵੀ ਕਈ ਪ੍ਰਾਈਵੇਟ ਹਸਪਤਾਲ ਕੋਰੋਨਾ ਵਾਇਰਸ ਦੇ ਮਰੀਜਾਂ ਤੋਂ ਇੱਕ ਦਿਨ ਦੇ ਪੰਦਰਾਂ ਹਜਾਰ ਤੋਂ ਵੱਧ ਰੁਪਏ ਵਸੂਲ ਕਰ ਰਹੇ ਹਨ| ਉਹਨਾਂ ਮੰਗ ਕੀਤੀ ਕਿ ਸਰਕਾਰ ਇਸ ਮੁੱਦੇ ਵੱਲ ਜਲਦੀ ਤੋਂ ਜਲਦੀ ਧਿਆਨ ਦਵੇ ਅਤੇ ਇਸ ਸਬੰਧੀ ਸਖਤ ਕਾਰਵਾਈ ਕੀਤੀ           ਜਾਵੇ|

Leave a Reply

Your email address will not be published. Required fields are marked *