ਕੋਰੋਨਾ ਮਾਹਾਂਮਾਰੀ ਦੇ ਖਿਲਾਫ ਜਾਗਰੂਕਤਾ ਅਭਿਆਨ ਚਲਾਇਆ

ਐਸ.ਏ.ਐਸ.ਨਗਰ, 27 ਜੂਨ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਸੈਨੇਟਰੀ ਸ਼ਾਖਾ ਵਲੋਂ ਮਿਸ਼ਨ ਫਤਿਹ ਦੇ ਤਹਿਤ ਕੋਰੋਨਾ ਮਾਹਾਂਮਾਰੀ ਦੇ ਖਿਲਾਫ ਸਥਾਨਕ ਫੇਜ਼ 6 ਵਿੱਚ ਜਾਗਰੁਕਤਾ ਅਭਿਆਨ ਚਲਾਇਆ ਗਿਆ ਹੈ| ਇਸ ਸੰਬਧੀ ਜਾਣਕਾਰੀ ਦਿੰਦਿਆਂ ਫੇਜ਼ 6 ਦੇ ਸਾਬਕਾ ਕੌਂਸਲਰ ਸ੍ਰੀ ਆਰ.ਪੀ.ਸ਼ਰਮਾ ਨੇ ਦੱਸਿਆ ਕਿ ਇਸ ਅਭਿਆਨ ਦੌਰਾਨ ਕੋਰੋਨਾ ਮਾਹਾਂਮਾਰੀ ਤੋਂ ਬਚਾਓ ਦੀ ਜਾਣਕਾਰੀ ਦੇ ਨਾਲ-ਨਾਲ ਸਾਵਧਾਨੀਆਂ ਵੀ ਦੱਸੀਆਂ ਗਈਆਂ| 
ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸ੍ਰ. ਹਰਬੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਫੇਜ਼ 6 ਦੇ ਵਸਨੀਕਾਂ ਨੂੰ ਇਸ ਬੀਮਾਰੀ ਤੋਂ ਬਚਾਓ ਲਈ                 ਵਿਸ਼ੇਸ਼ ਸੁਝਾਅ ਦਿੱਤੇ ਗਏ| ਇਸ ਮੌਕੇ ਸ੍ਰ. ਬਚਨ ਸਿੰਘ ਵਲੋਂ ਵੀ ਸੰਬੋਧਨ ਕੀਤਾ ਗਿਆ| ਇਸ ਮੌਕੇ ਫੇਜ਼ 6 ਦੇ ਵੱਡੀ ਗਿਣਤੀ ਵਸਨੀਕ ਹਾਜਿਰ ਸਨ|

Leave a Reply

Your email address will not be published. Required fields are marked *