ਕੋਰੋਨਾ ਵੈਕਸੀਨ ਦੇ ਮਾਮਲੇ ਵਿੱਚ ਜਲਦਬਾਜ਼ੀ ਨਾ ਕਰੇ ਰੂਸ : ਵਿਸ਼ਵ ਸਹਿਤ ਸੰਠਗਨ

ਮਾਸਕੋ, 12 ਅਗਸਤ (ਸ.ਬ.) ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਬੀਤੇ ਦਿਨ ਐਲਾਨ ਕੀਤਾ ਕਿ, ‘ਅਸੀਂ ਕੋਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਹੈ ਅਤੇ ਦੇਸ਼ ਵਿਚ ਰਜਿਸਟਰਡ ਵੀ ਕਰਾ ਲਿਆ ਹੈ| ਉਨ੍ਹਾਂ ਦੀਆਂ ਦੋ ਧੀਆਂ ਵਿਚੋਂ ਇਕ ਧੀ ਨੂੰ ਪਹਿਲੀ ਵੈਕਸੀਨ ਲੁਆਈ ਗਈ ਹੈ ਅਤੇ ਉਹ ਬਿਲਕੁੱਲ ਠੀਕ ਹੈ|’ ਹਾਲਾਂਕਿ ਹੁਣ ਵਿਸ਼ਵ ਸਿਹਤ ਸੰਗਠਨ ਨੇ ਰੂਸ ਨੂੰ ਵੈਕਸੀਨ ਦੇ ਮਾਮਲੇ ਵਿਚ ਜਲਦਬਾਜ਼ੀ ਨਾ ਵਿਖਾਉਣ ਲਈ ਕਿਹਾ ਹੈ ਅਤੇ ਉਸ ਦੇ ਇਸ ਰਵੱਈਏ ਨੂੰ ਖ਼ਤਰਨਾਕ ਵੀ ਦੱਸਿਆ ਹੈ| ਡਬਲਯੂ.ਐਚ.ਓ. ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਅਜੇ ਤੱਕ ਰੂਸ  ਵੱਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਦੀ ਕੋਈ ਜਾਣਕਾਰੀ ਨਹੀਂ ਹੈ|
ਰੂਸ ਨੇ ਵੈਕਸੀਨ ਦਾ ਨਾਮ ਆਪਣੇ ਪਹਿਲਾਂ ਸੈਟੇਲਾਈਟ ਦੇ ਨਾਮ ਤੇ ਰੱਖਿਆ ਹੈ| ਰੂਸੀ ਆਟੋਨੋਮਸ ਵੈਲਥ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਵੈਕਸੀਨ ਲਈ 1 ਅਰਬ ਡੋਜ ਲਈ ਉਨ੍ਹਾਂ ਨੂੰ 20 ਤੋਂ ਜ਼ਿਆਦਾ ਦੇਸ਼ਾਂ ਤੋਂ ਬੇਨਤੀ ਮਿਲ ਚੁੱਕੀ ਹੈ| ਉੱਧਰ ਵਿਸ਼ਵ ਸਹਿਤ ਸੰਠਗਨ ਨੇ ਕਿਹਾ ਹੈ ਕਿ ਰੂਸ ਨੇ ਉਨ੍ਹਾਂ ਨਾਲ ਵੈਕਸੀਨ ਅਤੇ ਟੈਸਟਿੰਗ ਦੀ ਪ੍ਰਕਿਰਿਆ ਨਾਲ ਜੁੜੀ ਕੋਈ ਜਾਣਕਾਰੀ ਸਾਂਝੀ ਹੀ ਨਹੀਂ ਕੀਤੀ ਹੈ|  ਵਿਸ਼ਵ ਸਿਹਤ ਸੰਗਠਨ ਨੂੰ ਇਸ ਵੈਕਸੀਨ ਦੇ ਤੀਜੇ ਪੜਾਅ ਦੀ ਟੈਸਟਿੰਗ ਨੂੰ ਲੈ ਕੇ ਸ਼ੱਕ ਹੈ| ਸੰਗਠਨ ਦੇ ਬੁਲਾਰੇ ਕ੍ਰਿਸਟੀਅਨ ਲਿੰਡਮਿਅਰ ਨੇ ਪ੍ਰੈਸ ਬਰੀਫਿੰਗ ਦੌਰਾਨ ਕਿਹਾ ਕਿ ਜੇਕਰ ਕਿਸੇ ਵੈਕਸੀਨ ਦਾ ਤੀਜੇ ਪੜਾਅ ਦਾ ਟ੍ਰਾਇਲ ਕੀਤੇ ਬਿਨਾਂ ਹੀ ਉਸ ਦੇ ਉਤਪਾਦਨ ਲਈ ਲਾਈਸੈਂਸ ਜਾਰੀ ਕਰ ਦਿੱਤਾ ਜਾਂਦਾ ਹੈ, ਤਾਂ ਇਸ ਨੂੰ  ਖਤਰਨਾਕ ਮੰਨਣਾ ਹੀ ਪਵੇਗਾ| 
ਵਿਸ਼ਵ ਸਿਹਤ ਸੰਗਠਨ ਦੇ ਅਧੀਨ ਆਉਣ ਵਾਲੇ ਪੈਨ-ਅਮੈਰੀਕਨ ਹੈਲਥ ਆਰਗੇਨਾਈਜੇਸ਼ਨ ਦੇ ਸਹਾਇਕ ਨਿਰਦੇਸ਼ਕ ਜਰਬਾਸ ਬਾਰਬੋਸਾ ਨੇ ਕਿਹਾ ਕਿ, ਬ੍ਰਾਜ਼ੀਲ ਵੈਕਸੀਨ ਬਣਾਉਣਾ ਸ਼ੁਰੂ ਕਰੇਗਾ ਪਰ ਜਦੋਂ ਤੱਕ ਹੋਰ ਟ੍ਰਾਇਲ ਪੂਰੇ ਨਹੀਂ ਹੋ ਜਾਂਦੇ ਇਹ ਨਹੀਂ ਕੀਤਾ ਜਾਣਾ ਚਾਹੀਦਾ ਹੈ|’ ਉਨ੍ਹਾਂ ਕਿਹਾ ਕਿ ਵੈਕਸੀਨ ਬਣਾਉਣ ਵਾਲੇ ਕਿਸੇ ਨੂੰ ਵੀ ਇਸ ਪ੍ਰਕਿਰਿਆ ਦਾ ਪਾਲਣ ਕਰਣਾ ਹੈ ਜੋ ਕਿ ਇਹ ਯਕੀਨੀ ਕਰੇਗਾ ਕਿ ਵੈਕਸੀਨ ਸੁਰੱਖਿਅਤ ਹੈ ਅਤੇ ਵਿਸ਼ਵ ਸਿਹਤ ਸੰਗਠਨ ਨੇ ਉਸ ਦੀ ਸਿਫਾਰਿਸ਼ ਕੀਤੀ ਹੈ| ਪਿਛਲੇ ਹਫਤੇ ਵਿਸ਼ਵ ਸਿਹਤ ਸੰਗਠਨ ਨੇ ਰੂਸ ਨੂੰ ਅਪੀਲ ਕੀਤੀ ਸੀ ਕਿ ਉਹ ਕੋਰੋਨਾ ਖ਼ਿਲਾਫ ਵੈਕਸੀਨ ਬਣਾਉਣ ਲਈ ਅੰਤਰਰਾਸ਼ਟਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰੇ|
ਜਿਕਰਯੋਗ ਹੈ ਕਿ ਰੂਸ ਦੇ ਸਿਹਤ ਮੰਤਰਾਲੇ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ| ਮੰਨਿਆ ਜਾ ਰਿਹਾ ਹੈ ਕਿ ਰੂਸ ਵਿਚ ਹੁਣ ਵੱਡੇ ਪੈਮਾਨੇ ਤੇ ਲੋਕਾਂ ਨੂੰ ਇਹ ਵੈਕਸੀਨ ਦੇਣੀ ਸ਼ੁਰੂ ਕੀਤੀ ਜਾਏਗੀ| ਹਾਲਾਂਕਿ ਰੂਸ ਨੇ ਜਿਸ ਤੇਜ਼ੀ ਨਾਲ ਕੋਰੋਨਾ ਵੈਕਸੀਨ ਨੂੰ ਹਾਸਲ ਕਰਨ ਦਾ ਦਾਅਵਾ ਕੀਤਾ ਹੈ, ਉਸ ਨੂੰ ਦੇਖਦੇ ਹੋਏ ਵਿਗਿਆਨਕ ਜਗਤ ਵਿਚ ਇਸ ਨੂੰ ਲੈ ਕੇ ਚਿੰਤਾਵਾਂ ਵੀ ਜਤਾਈਆਂ ਜਾ ਰਹੀਆਂ ਹਨ|

Leave a Reply

Your email address will not be published. Required fields are marked *