ਕੋਰੋਨਾ ਸੰਬਧੀ ਜਾਗਰੂਕਤਾ ਕੈਂਪ ਲਗਾਇਆ

ਐਸ.ਏ.ਐਸ ਨਗਰ,18 ਸਤੰਬਰ (ਸ.ਬ.) ਸਨ ਫਾਰਮਾ ਵੱਲੋਂ ਪਿੰਡ ਸਵਾੜਾ ਵਿਖੇ ਕੋਰੋਨਾ ਸੰਬਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਦੀ ਪੰਚਾਇਤ ਵਲੋਂ ਵੀ ਹਿੱਸਾ ਲਿਆ ਗਿਆ|
ਇਸ ਕੈਂਪ ਦੌਰਾਨ ਡਾ. ਸਿਮਰਪ੍ਰੀਤ ਕੌਰ ਨੇ ਲੋਕਾਂ ਨੂੰ ਕੋਰੋਨਾ ਮਾਂਹਾਮਾਰੀ ਦੇ ਲੱਛਣਾਂ ਅਤੇ ਬਚਾਅ ਦੀ ਜਾਣਕਾਰੀ ਦਿੱਤੀ| ਇਸ ਮੌਕੇ ਪਿੰਡ ਦੀ ਸਰਪੰਚ ਕਵਲਜੀਤ ਕੌਰ ਨੇ ਲੋਕਾਂ ਨੂੰ ਸਾਫ-ਸਫਾਈ ਰੱਖਣ ਦੀ ਸਲਾਹ ਦਿੱਤੀ ਤਾਂ ਜੋ ਇਸ ਮਾਹਾਂਮਾਰੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ|  

Leave a Reply

Your email address will not be published. Required fields are marked *