ਕੋਰੋਨਾ ਸੰਬੰਧੀ ਹਿਦਾਇਤਾਂ ਦੀ ਉਲੰਘਣਾ ਕਰਕੇ ਬਿਨਾ ਮਾਸਕ ਲਗਾਏ ਫਲ ਵੇਚਦੇ ਹਨ ਰੇਹੜੀਆਂ ਵਾਲੇ, ਬਿਮਾਰੀ ਫੈਲਣ ਦਾ ਖਤਰਾ

ਐਸ.ਏ.ਐਸ.ਨਗਰ, 29 ਜੁਲਾਈ (ਆਰ.ਪੀ.ਵਾਲੀਆ) ਕੋਰੋਨਾ ਮਹਾਂਮਾਰੀ ਦੇ ਚਲਦੇ ਜਿੱਥੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ ਉੱਥੇ ਦੂਜੇ ਪਾਸੇ ਸ਼ਹਿਰ ਵਿੱਚ ਫਲ ਅਤੇ ਸਬਜੀਆਂ ਵੇਚਣ ਵਾਲੇ ਰੇਹੜੀਆਂ ਵਾਲਿਆਂ ਵਲੋਂ ਬਿਨ੍ਹਾਂ ਮਾਸਕ ਲਗਾਏ ਇਨ੍ਹਾਂ ਨਿਯਮਾਂ ਦੀ ਖੁੱਲੀ ਉਲੰਘਣਾ ਕੀਤੇ ਜਾਣ ਕਾਰਨ ਪ੍ਰਸ਼ਾਸ਼ਨ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਜਾਂਦੀ ਹੈ| ਇਹ ਰੇਹੜੀਆਂ ਵਾਲੇ ਸ਼ਹਿਰ ਦੇ ਤਕਰੀਬਨ ਹਰੇਕ ਫੇਜ਼ ਵਿੱਚ ਥਾਂ-ਥਾਂ ਤੇ ਘੁੰਮਦੇ ਆਮ ਦੇਖੇ ਜਾ ਸਕਦੇ ਹਨ ਜਿਨ੍ਹਾਂ ਵਿੱਚੋਂ ਕਈਆਂ ਨੇ ਨਾ ਤਾਂ ਮਾਸਕ ਪਹਿਨਿਆ ਹੁੰਦਾ ਹੈ ਅਤੇ ਨਾ ਹੀ ਇਹ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦੇ ਹਨ|
ਇੱਕ ਪਾਸੇ ਕੋਰੋਨਾ ਮਾਹਾਂਮਾਰੀ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਹੁਣ ਰੋਜਾਨਾ ਸ਼ਹਿਰ ਵਿੱਚ ਦੋ ਦਰਜਨ ਦੇ ਕਰੀਬ ਨਵੇਂ ਮਰੀਜ ਸਾਹਮਣੇ ਆ ਰਹੇ ਹਨ ਉੱਥੇ ਇਨਾਂ ਰੇਹੜੀਆਂ ਵਾਲਿਆਂ ਵਲੋਂ ਬਿਮਾਰੀ ਤੋਂ ਬਚਾਓ ਲਈ ਜਰੂਰੀ ਸਾਵਧਾਨੀਆਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਜਾਂਦੀ ਹੈ| ਇੱਕ ਪਾਸੇ ਤਾਂ ਪ੍ਰਸ਼ਾਸ਼ਨ ਵਲੋਂ ਥਾਂ-ਥਾਂ ਤੇ ਨਾਕੇ ਲਗਾ ਕੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹੇ ਹਨ ਅਤੇ ਦੂਜੇ ਪਾਸੇ ਇਨ੍ਹਾਂ ਰੇਹੜੀਆਂ ਵਾਲਿਆਂ ਨੂੰ ਜਿਵੇਂ ਪੂਰੀ ਢਿੱਲ ਦੇ ਦਿੱਤੀ ਗਈ ਜੋ ਕਿ ਸ਼ਹਿਰ ਵਾਸੀਆਂ ਲਈ ਵੱਡਾ ਖਤਰਾ ਸਾਬਿਤ ਹੋ ਸਕਦੀ ਹੈ|
ਸਮਾਜਸੇਵੀ ਆਗੂ ਜੋਗਿੰਦਰ ਸਿੰਘ ਜੋਗੀ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਇਸ ਮਹਾਂਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਸਭ ਤੋਂ ਪਹਿਲਾ ਇਨ੍ਹਾਂ ਸਭ ਰੇਹੜੀਆਂ ਵਾਲਿਆਂ ਦਾ ਕੋਰੋਨਾ ਟੈਸਟ ਕਰਵਾਇਆ ਜਾਵੇ ਅਤੇ ਇਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੇ ਹੀ ਇਨਾਂ ਨੂੰ ਰੇਹੜੀਆਂ ਲਗਾਉਣ ਦੀ ਮੰਜੂਰੀ ਦਿੱਤੀ ਜਾਵੇ|

Leave a Reply

Your email address will not be published. Required fields are marked *