ਕੋਵਿਡ-19 ਸੰਬਧੀ ਸਰਕਾਰੀ ਹਿਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਾਲਾਨ ਕੀਤੇ

ਐਸ.ਏ.ਐਸ.ਨਗਰ, 25 ਜੁਲਾਈ (ਜਸਵਿੰਦਰ ਸਿੰਘ) ਨਗਰ ਨਿਗਮ ਦੀ ਟੀਮ ਵਲੋਂ ਸੁਪਰਡੈਂਟ ਸ੍ਰ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਦੇ ਸਹਿਯੋਗ ਨਾਲ ਸਥਾਨਕ           ਫੇਜ਼ 7 ਦੀ ਮਾਰਕੀਟ ਵਿੱਚ ਕੋਵਿਡ-19 ਸੰਬਧੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਾਲਾਨ ਕੱਟੇ ਗਏ|
ਇਸ ਮੌਕੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਮਾਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਤੇ ਸਖਤੀ ਨਾਲ ਕਾਰਵਾਈ ਕਰਦਿਆਂ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ|
ਉਹਨਾਂ ਦੱਸਿਆ ਕਿ ਅੱਜ ਸਥਾਨਕ ਫੇਜ਼ 7 ਦੀ ਮਾਰਕੀਟ ਵਿੱਚ ਮਾਸਕ ਦੀ ਵਰਤੋਂ ਨਾ ਕਰਨ ਵਾਲੇ ਲੱਗਭੱਗ 10 ਲੋਕਾਂ ਦੇ ਚਾਲਾਨ ਕੱਟੇ ਗਏ ਹਨ| ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਮਾਹਾਂਮਾਰੀ ਤੇ ਕਾਬੂ ਕੀਤਾ ਜਾ ਸਕੇ|  

Leave a Reply

Your email address will not be published. Required fields are marked *